24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਲਗਾਤਾਰ ਨੰਗਾ ਹੋ ਰਿਹਾ ਹੈ- ਈਲਵਾਲ

ਅਜੀਤ ਡੈਸਕ 25-11-2025
ਸੰਗਰੂਰ, 24 ਨਵੰਬਰ (ਧੀਰਜ ਪਸੋਰੀਆ)-ਭਾਜਪਾ ਦਾ ਪੰਜਾਬ ਤੇ ਪੰਜਾਬੀਅਤ ਵਿਰੋਧੀ ਚਿਹਰਾ ਲਗਾਤਾਰ ਨੰਗਾ ਹੋ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਪਹਿਲਾਂ ਬੀਬੀਐਮਬੀ ਫਿਰ ਪੰਜਾਬ ਯੂਨੀਵਰਸਿਟੀ ਤੇ ਹੁਣ ਪੂਰਾ ਚੰਡੀਗੜ੍ਹ, ਕੇਂਦਰ ਦੀ ਭਾਜਪਾ ਸਰਕਾਰ ਦੀ ਨੀਅਤ ਇਨ੍ਹਾਂ ਤੇ ਕਬਜ਼ਾ ਕਰਨ ਦੀ ਹੈ, ਜਿਸ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਲਗਾਤਾਰ ਨੰਗਾ ਹੋ ਰਿਹਾ ਹੈ | ਭਾਜਪਾ ਦੇ ਆਗੂ ਕਦੇ ਪੰਜਾਬ ਦਾ ਫਿਕਰ ਤੇ ਕਦੇ ਪੰਜਾਬ ਦੇ ਵਿਕਾਸ ਦਾ ਨਾਅਰਾ ਦੇ ਕੇ ਪੰਜਾਬ ਪ੍ਰਤੀ ਆਪਣਾ ਹੇਜ ਜਿਤਾਉਂਦੇ ਰਹਿੰਦੇ ਹਨ ਪਰ ਇਹ ਸਭ ਢਕਵੰਜ ਹਨ, ਉਨ੍ਹਾਂ ਦੀ ਸੋਚ ਪੂਰੀ ਤਰ੍ਹਾਂ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਹੈ ਜਿਸ ਤੋਂ ਪੰਜਾਬੀਆਂ ਨੂੰ ਹਰ ਸਮੇਂ ਚੌਕ 'ਚ ਰਹਿਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਹਿੱਤਾਂ ਤੇ ਡੱਟ ਕੇ ਪਹਿਰਾ ਦੇ ਰਹੀ ਹੈ ਅਤੇ ਸੂਬੇ ਨੂੰ ਜਰਾ ਵੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੰਗਰੂਰ ਦੀ ਮੰਡੀ 'ਚ ਬਾਸਮਤੀ ਦੀ ਆਮਦ ਇਸ ਸਾਲ ਪਿਛਲੇ ਸਾਲ ਨਾਲੋਂ ਘੱਟ • ਬਾਸਮਤੀ ਦਾ ਭਾਅ 377...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।