29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ <br/>

ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ | ਤਸਵੀਰ: ਖੰਨਾ <br/> 26-11-2025
ਲੌਂਗੋਵਾਲ, 25 ਨਵੰਬਰ (ਖੰਨਾ, ਵਿਨੋਦ)-ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ਼ਹੀਦ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਸਮੇਂ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਭਾਈ ਮਹਿੰਦਰ ਸਿੰਘ ਦੁੱਲਟ ਚੇਅਰਮੈਨ ਸ਼ਹੀਦ ਭਾਈ ਮਨੀ ਸਿੰਘ ਵਿੱਦਿਅਕ ਟਰੱਸਟ, ਟਰੱਸਟੀ ਸਰਦਾਰ ਕੁਲਵਿੰਦਰ ਸਿੰਘ ਧਾਲੀਵਾਲ, ਟਰੱਸਟੀ ਮੈਡਮ ਹਰਸ਼ਮਿੰਦਰ ਕੌਰ ਨੇ ਸ਼ਿਰਕਤ ਕੀਤੀ | ਸਕੂਲ ਦੇ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪਿ੍ੰਸੀਪਲ ਸੀਮਾ ਠਾਕੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮੂਹ ਸਟਾਫ਼ ਮੈਂਬਰਾਂ ਨੇ ਤਨ ਮਨ ਅਤੇ ਧਨ ਨਾਲ ਸੇਵਾ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਹਰਪ੍ਰੀਤ ਸਿੰਘ ਡੀ ਪੀ ਈ, ਸੁਖਵਿੰਦਰ ਸਿੰਘ, ਅਮਰ ਸਿੰਘ ਦੁਲਟ, ਨੱਛਤਰ ਸਿੰਘ, ਬੀਰਪਾਲ ਕੌਰ, ਕਰਮਜੀਤ ਸਿੰਘ ਕਰਮੀ, ਸਟੇਜ ਸੈਕਟਰੀ ਦੀ ਸੇਵਾ ਸਤਿਨਾਮ ਸਿੰਘ ਖਹਿਰਾ ਨੇ ਨਿਭਾਈ | ਇਸ ਸਮੇਂ ਸਮੂਹ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਕੰਨਿਆ ਮਹਾ ਵਿਦਿਆਲਿਆ ਦੀਆਂ ਵਿਦਿਆਰਥਣਾਂ ਵਲੋਂ 69ਵੇਂ ਸਟੇਟ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ... ਅਗਲੀ ਖ਼ਬਰ ਐੱਸ.ਬੀ.ਆਈ. ਬੈਂਕ 'ਚ ਕਿਸਾਨਾਂ ਦੀ ਖੱਜਲ ਖੁਆਰੀ-ਕਿਸਾਨ ਜਥੇਬੰਦੀ ਨੇ ਲਗਾਏ ਦੋਸ਼, ਧਰਨੇ ਦੀ ਦਿੱਤੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।