ਕੋਲਾ ਪਾਰਕ ਮਾਰਕੀਟ ਦੇ ਬਾਥਰੂਮ ਇੱਕ ਮਹੀਨੇ ਤੋਂ ਬੰਦ ਹੋਣ ਕਾਰਨ ਦੁਕਾਨਦਾਰ ਅਤੇ ਲੋਕ ਪ੍ਰੇਸ਼ਾਨ <br/>
ਅਜੀਤ ਡੈਸਕ
26-11-2025
ਰੱਬ ਆਸਰੇ ਚੱਲ ਰਹੀ ਹੈ ਸ਼ਹਿਰ ਦੀ ਸਫ਼ਾਈ ਵਿਵਸਥਾ
ਕੋਲਾ ਪਾਰਕ ਮਾਰਕੀਟ ਸਮੇਤ ਸ਼ਹਿਰ ਦੇ ਵੱਖ ਵੱਖ ਹਿੱਸਿਆ ਦੀ ਵਿਗੜ ਚੁੱਕੀ ਸਫ਼ਾਈ ਵਿਵਸਥਾ ਬਾਰੇ ਭਾਜਪਾ ਆਗੂ ਰਣਦੀਪ ਸਿੰਘ ਦਿਓਲ, ਸਾਇੰਟਾਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਮਾਨ, ਵਪਾਰੀ ਆਗੂ ਸਰਜੀਵਨ ਜਿੰਦਲ ਨੇ ਕਿਹਾ ਕਿ ਲੋਕਾਂ ਨੂੰ ਸਿਹਤਮੰਦ ਰੱਖਣਾ ਲਈ ਸਫ਼ਾਈ ਬਹੁਤ ਜ਼ਰੂਰੀ ਹੈ, ਇਸ ਵਾਸਤੇ ਸਵੱਛ ਭਾਰਤ ਅਭਿਆਨ ਤਹਿਤ ਕਰੋੜਾ ਰੁਪਏ ਦੇ ਫ਼ੰਡ ਆਉਂਦੇ ਹਨ ਪਰ ਫਿਰ ਵੀ ਕੋਲਾ ਪਾਰਕ ਮਾਰਕੀਟ ਸਮੇਤ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ | ਉਨ੍ਹਾਂ ਨਗਰ ਕੌਂਸਲ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਸੰਗਰੂਰ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵੱਲ ਧਿਆਨ ਦਿੱਤਾ ਜਾਵੇ |