ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੇਂਟ ਥੋਮਸ ਸਕੂਲ ਅਤੇ ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਨੇ ਖ਼ੂਨਦਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮਿ੍ਤ ਗੋਇਲ, ਸਹਿਲ ਸਿੰਗਲਾ, ਡਾ. ਵਿਜੇ ਸਿੰਗਲਾ, ਡਾ. ਜਗਵਿੰਦਰ ਸਿੰਘ, ਪਿ੍ੰਸੀਪਲ ਸੰਦੀਪ ਕੌਰ ਅਤੇ ਬੀ.ਐਲ. ਗੋਹਲ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਜਨਮ ਦਿਹਾੜੇ 'ਤੇ ਸਕੂਲ ਅਤੇ ਕਾਲਜ ਵਲੋਂ ਖ਼ੂਨਦਾਨ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਹੈ, ਜੋ ਗੁਰੂ ਸਾਹਿਬਾਨ ਦੀ ਕੁਰਬਾਨੀ ਨੂੰ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਖ਼ੂਨਦਾਨ ਕੀਤਾ ਗਿਆ ਹੈ, ਜੋ ਲੋੜਵੰਦਾਂ ਦੀ ਜਾਨ ਬਚਾਉਣ ਲਈ ਸਹਾਈ ਹੋਵੇਗਾ |