22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ 'ਚ ਰੈਲੀਆਂ

ਅਜੀਤ ਡੈਸਕ 04-12-2025
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਰੈਲੀਆਂ ਕੀਤੀਆਂ ਗਈਆਂ | ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਰਾਜ ਬਿਜਲੀ ਬੋਰਡ ਦੀ ਨਿੱਜੀਕਰਨ ਦੀ ਆੜ ਵਿਚ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ | ਜਿਸ ਨੂੰ ਲੈ ਕੇ 8 ਦਸੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਦਫ਼ਤਰ ਐਸ ਡੀ ਓ ਪਾਵਰਕਾਮ ਚੀਮਾ ਅਤੇ ਦਫ਼ਤਰ ਐਸ ਡੀ ਓ ਸੁਨਾਮ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਲਈ ਅੱਜ ਸੁਨਾਮ ਬਲਾਕ ਦੇ ਵੱਖ ਵੱਖ ਪਿੰਡਾਂ ਵਿਚ ਭਰਵੀਆਂ ਰੈਲੀਆਂ ਕੀਤੀਆਂ ਗਈਆਂ ਅਤੇ ਇਨ੍ਹਾਂ ਰੈਲੀਆਂ ਵਿਚ ਬੀਬੀਆਂ ਵਲੋਂ ਵੀ ਤਾਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਅਤੇ ਬਲਜੀਤ ਸਿੰਘ ਮਾਡਲ ਟਾਊਨ ਸ਼ੇਰੋਂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਅੰਗੀਠੀ, ਕੋਲੇ ਵਾਲਾ ਹੀਟਰ, ਜਾਂ ਕਿਸੇ ਵੀ ਬਾਲਣ-ਅਧਾਰਿਤ ਹੀਟਰ ਲਾ ਕੇ ਬੰਦ ਕਮਰਿਆਂ 'ਚ ਸੌਣ ਤੋਂ ਸਖ਼ਤੀ ਨਾਲ ਕੀਤਾ ਜਾਵ... ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।