ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੰਗਰੂਰ-ਪਾਤੜਾਂ ਸੜਕ 'ਤੇ ਪਿੰਡ ਮੌੜਾਂ ਨੇੜੇ ਸੜਕ ਦੇ ਖਤਾਨਾਂ 'ਚ ਬੈਠੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ | ਜਿਸ ਕੋਲੋਂ 40 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਰਾਮੇਸ਼ ਚੰਦਰ ਉਰਫ਼ ਰਾਮੂ ਵਾਸੀ ਪਿੰਡ ਅਰਨੀਆ ਥਾਣਾ ਸਿੰਗੋਲੀ ਵਜੋਂ ਹੋਈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |