22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 4 ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 04-12-2025
ਮਲੇਰਕੋਟਲਾ, 3 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 3 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 4 ਨਾਮਜ਼ਦਗੀ ਚੌਂਦਾ, ਮੰਨਵੀ, ਕੁੱਪ ਕਲਾ ਅਤੇ ਸੰਦੌੜ ਲਈ ਪੱਤਰ ਦਾਖਲ ਹੋਏ ਹਨ | ਬਲਾਕ ਸੰਮਤੀਆਂ ਮਲੇਰਕੋਟਲਾ (ਐੱਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 4 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 4 ਦਸੰਬਰ (ਵੀਰਵਾਰ) ਹੈ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ (ਸ਼ਨੀਵਾਰ) ਸ਼ਾਮ 3 ਵਜੇ ਤੱਕ ਹੋਵੇਗੀ | ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫ਼ੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ | ਚੋਣ ਮਿਤੀ 14 ਦਸੰਬਰ (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਇਹ ਚੋਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 3 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ | ਜ਼ਿਲ੍ਹੇ ਅੰਦਰ ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ | ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਮਲੇਰਕੋਟਲਾ ਵਿਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜ਼ਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ |
ਪਿਛਲੀ ਖ਼ਬਰ ਆਰਿਆ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਪੁਲਿਸ ਨੇ 9 ਮਾਮਲੇ ਦਰਜ ਕਰਦਿਆਂ 14 ਵਿਅਕਤੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।