22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਜਿੱਤੇ ਤਗਮੇ

ਅਜੀਤ ਡੈਸਕ 04-12-2025
ਧਰਮਗੜ੍ਹ, 3 ਦਸੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਖੇਡਾਂ ਜਿੱਤ ਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ ਹੈ | ਵਾਰ ਹੀਰੋਜ ਸਟੇਡੀਅਮ ਸੰਗਰੂਰ ਵਿਖੇ ਹੋਈਆ ਖੇਡਾਂ ਚ ਅਕੈਡਮੀ ਦੇ 11 ਸਾਲ ਅਤੇ 14 ਸਾਲ ਤੋ ਘੱਟ ਉਮਰ ਵਰਗ ਦੇ ਖਿਡਾਰੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ, ਜਿਸ ਦੌਰਾਨ ਅਕੈਡਮੀ ਦੇ ਹੋਣਹਾਰ ਖਿਡਾਰੀ ਰਣਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ, ਖਿਡਾਰਨ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਅਤੇ ਵਰਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਅਕੈਡਮੀ ਪ੍ਰਬੰਧਕ ਰਾਜ ਕੁਮਾਰ ਚੀਮਾ ਅਤੇ ਉਪ ਪਿ੍ੰਸੀਪਲ ਕੁਲਦੀਪ ਸਿੰਘ ਲਿੱਟ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਮਲੇਰਕੋਟਲਾ ਤੋਂ ਵਿਧਾਇਕ ਡਾ. ਰਹਿਮਾਨ ਨੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਸ਼ੇਰਪੁਰ ਤੋਂ ਉਮੀਦਵਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।