ਮਲੇਰਕੋਟਲਾ, 3 ਦਸੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਅੱਜ ਸੀਨੀਅਰ ਪਾਰਟੀ ਵਰਕਰਾਂ, ਸਰਪੰਚਾਂ ਅਤੇ ਪਿੰਡ ਪੱਧਰੀ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਲਕੇ ਦੀ ਮੌਜੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ ਚੋਣਾਂ ਲਈ ਤਿਆਰੀ, ਵਿਕਾਸ ਯੋਜਨਾਵਾਂ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਵਿਧਾਇਕ ਡਾ. ਰਹਿਮਾਨ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿਚ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਨੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪਾਰਟੀ ਨੇ ਸਾਫ਼-ਸੁਥਰੇ ਅਤੇ ਵਫ਼ਾਦਾਰ ਉਮੀਦਵਾਰ ਚੁਣੇ ਹਨ | ਮੀਟਿੰਗ ਦੌਰਾਨ ਕਈ ਸਰਪੰਚਾਂ ਨੇ ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਵਿਧਾਇਕ ਡਾ. ਰਹਿਮਾਨ ਨੇ ਵਰਕਰਾਂ ਦੇ ਹਰ ਇੱਕ ਮਸਲੇ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖ਼ਾਨਪੁਰ, ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਸਰਪੰਚ ਅਮਨਦੀਪ ਸਿੰਘ ਬੁਧਰਾਵਾ, ਸੁਖਦਰਸ਼ਨ ਸਿੰਘ ਸੁੱਖਾ ਗਿੱਲ, ਅਜਮੇਰ ਸਿੰਘ ਬਈਏਵਾਲ, ਸਰਪੰਚ ਜਸਵਿੰਦਰ ਸਿੰਘ , ਹਰਪ੍ਰੀਤ ਸਿੰਘ ਬਾਪਲਾ, ਸਤਗੁਰ ਸਿੰਘ ਕਲਿਆਣ ਸਾਬਕਾ ਸੰਮਤੀ ਮੈਂਬਰ, ਹਰੀਪਾਲ ਸਿੰਘ ਕਸਬਾ ਭਰਾਲ, ਸਾਬਕਾ ਸਰਪੰਚ ਮਨਜੀਤ ਸਿੰਘ ਕਲਿਆਣ, ਯਾਸਰ ਅਰਾਫਾਤ, ਯਾਸੀਨ ਨੇਸਤੀ ਹਾਜ਼ਰ ਸਨ |