22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਜ਼ੋਨਾਂ ਤੋਂ ਉਮੀਦਵਾਰ ਐਲਾਨੇ

ਅਜੀਤ ਡੈਸਕ 04-12-2025
ਦਿੜ੍ਹਬਾ ਮੰਡੀ, 3 ਦਸੰਬਰ (ਹਰਬੰਸ ਸਿੰਘ ਛਾਜਲੀ)-ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਹਲਕਾ ਦਿੜ੍ਹਬਾ ਵਿਚ ਪੈਂਦੇ ਚਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ, ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ, ਜ਼ਿਲ੍ਹਾ ਅਬਜ਼ਰਵਰ ਹਰਪਾਲ ਸਿੰਘ ਖਡਿਆਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਮੀਦਵਾਰਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਜਿਸ ਤੋਂ ਬਾਅਦ ਸ. ਬਾਦਲ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਜ਼ਿਲ੍ਹਾ ਅਬਜ਼ਰਵਰ ਹਰਪਾਲ ਸਿੰਘ ਖਡਿਆਲ ਅਤੇ ਸਰਕਲ ਪ੍ਰਧਾਨ ਸਤਗੁਰ ਸਿੰਘ ਘੁਮਾਣ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲਾਂ ਤੋਂ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਮੇਜਰ ਸਿੰਘ ਪਿੰਡ ਗੁਜਰਾਂ, ਜ਼ੋਨ ਰੋਗਲਾ ਤੋਂ ਜਸਪ੍ਰੀਤ ਕੌਰ ਪਤਨੀ ਮਨਪ੍ਰੀਤ ਸਿੰਘ ਪਿੰਡ ਕੜਿਆਲ, ਜ਼ੋਨ ਹੰਬਲਵਾਸ ਜਖ਼ੇਪਲ ਤੋਂ ਨਵਜੋਤ ਸਿੰਘ ਜੋਤੀ ਰੱਤਾ ਖੇੜਾ, ਜ਼ੋਨ ਛਾਜਲੀ ਤੋਂ ਹਰਜਿੰਦਰ ਕੌਰ ਪਤਨੀ ਜਗਸੀਰ ਸਿੰਘ ਪਿੰਡ ਛਾਜਲਾ ਐਲਾਨੇ ਗਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਤਿਆਰ ਹੈ | ਚੋਣ ਪ੍ਰਤੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਵੱਡੀ ਗਿਣਤੀ ਵਿਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਧੂਰੀ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰੁੜਕੀ ਕਲਾਂ ਤੋਂ ਰਸਦਾਂ ਦਾ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।