22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਬਾਦਲ ਵਲੋਂ ਹਲਕਾ ਦਿੜ੍ਹਬਾ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਉਮੀਦਵਾਰ ਐਲਾਨੇ

ਅਜੀਤ ਡੈਸਕ 04-12-2025
ਦਿੜ੍ਹਬਾ ਮੰਡੀ, 3 ਦਸੰਬਰ (ਜਸਵੀਰ ਸਿੰਘ ਅÏਜਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਵੱਖ-ਵੱਖ ਜ਼ੋਨਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਜ਼ਿਲ੍ਹਾ ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਤੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਦੇ ਉਮੀਦਵਾਰਾਂ ਨੂੰ ਐਲਾਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਮਹਿਲਾਂ ਤੋਂ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਮੇਜਰ ਸਿੰਘ ਪਿੰਡ ਗੁਜਰਾ, ਜੋਨ ਰੋਗਲਾ ਤੋਂ ਜਸਪ੍ਰੀਤ ਕੌਰ ਪਤਨੀ ਮਨਪ੍ਰੀਤ ਸਿੰਘ ਪਿੰਡ ਕੜਿਆਲ, ਜੋਨ ਹੰਬਲਵਾਸ ਜਥੇਪਲ ਤੋਂ ਨਵਜੋਤ ਸਿੰਘ ਜੋਤੀ ਸਰਪੰਚ ਰੱਤਾ ਖੇੜਾ, ਜੋਨ ਛਾਜਲੀ ਤੋ ਹਰਜਿੰਦਰ ਕੌਰ ਪਤਨੀ ਜਗਸੀਰ ਸਿੰਘ ਪਿੰਡ ਛਾਜਲਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਕਿਉਂਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹਭੰਗ ਹੋ ਚੁੱਕਾ ਹੈ |
ਪਿਛਲੀ ਖ਼ਬਰ ਸੁਨਾਮ ਦੇ 2 ਕੌਂਸਲਰ ਮੌਂਟੀ ਮਦਾਨ ਤੇ ਰਜਿੰਦਰ ਕੌਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਮੁਹੰਮਦ ਹੱਬਾਨ ਨੇ ਮੁੜ ਕੀਤਾ ਰਾਜ ਪੱਧਰੀ ਕੁਸ਼ਤੀ 'ਚ ਚਾਂਦੀ ਤਗਮੇ 'ਤੇ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।