ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਐਨਲਾਈਟੇਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਝੁਨੀਰ (ਮਾਨਸਾ) ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ ਕਾਲਜ ਖੋ-ਖੋ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਦੇਸ਼ ਭਗਤ ਕਾਲਜ ਬਰੜਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅੰਜੁਮ ਖ਼ਾਨ ਨੇ ਖਿਡਾਰਨਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਜਜ਼ਬੇ ਲਈ ਵਧਾਈ ਦਿੱਤੀ | ਕਾਲਜ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਟੀਮ ਦੀ ਇਸ ਪ੍ਰਾਪਤੀ ਨੂੰ ਕਾਲਜ ਲਈ ਮਾਣ ਵਾਲੀ ਗੱਲ ਦੱਸਿਆ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ | ਇਸ ਮੌਕੇ ਬਲਵੰਤ ਸਿੰਘ ਮੀਮਸਾ ਸਕੱਤਰ ਦੇਸ਼ ਭਗਤ ਕਾਲਜ ਟਰੱਸਟ ਨੇ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਡਾ. ਅੰਮਿ੍ਤ ਸਿੰਘ, ਵਾਈਸ ਪਿ੍ੰਸੀਪਲ, ਨੇ ਵੀ ਵਿਦਿਆਰਥਣਾਂ ਦੇ ਉਤਸ਼ਾਹ ਵਧਾਉਣ 'ਚ ਆਪਣਾ ਯੋਗਦਾਨ ਪਾਇਆ | ਕਾਲਜ ਪਰਿਵਾਰ ਨੇ ਖੋ-ਖੋ ਟੀਮ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟਾਈ ਅਤੇ ਟੀਮ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |