22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ਾਲ ਨਗਰ ਕੀਰਤਨ ਸਜਾਇਆ <br/>

ਖਨੌਰੀ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ: ਬਲਵਿੰਦਰ ਸਿੰਘ ਥਿੰਦ <br/> 04-12-2025
ਖਨੌਰੀ, 3 ਦਸੰਬਰ (ਬਲਵਿੰਦਰ ਸਿੰਘ ਥਿੰਦ)- ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖਨੌਰੀ ਦੇ ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਤੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਖਨੌਰੀ ਦੇ ਮੁਖੀ ਬਾਬਾ ਪਵਿੱਤਰ ਸਿੰਘ ਚੌਰ ਕਰ ਰਹੇ ਸਨ | ਇੱਕ ਗੱਡੀ ਵਿਚ ਗੁਰਦੁਆਰਾ ਖਨੌਰੀ ਦੇ ਹਜੂਰੀ ਰਾਗੀ ਭਾਈ ਰਛਪਾਲ ਸਿੰਘ, ਭਾਈ ਦਿਲਬਾਗ ਸਿੰਘ, ਕਥਾਵਾਚਕ ਭਾਈ ਗੁਰਜੀਤ ਸਿੰਘ ਅਤੇ ਭਾਈ ਦੀਦਾਰ ਸਿੰਘ ਆਦਿ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ | ਸ੍ਰੀ ਗੁਰੂ ਹਰਗੋਬਿੰਦ ਗਤਕਾ ਅਖਾੜਾ ਖਨੌਰੀ ਦੇ ਸਿੰਘਾਂ ਵਲੋਂ ਗਤਕਾ ਕੋਚ ਹਰਪ੍ਰੀਤ ਸਿੰਘ ਚੋਪੜਾ ਦੀ ਅਗਵਾਈ ਵਿਚ ਕਈ ਪੜਾਵਾਂ ਤੇ ਗਤਕੇ ਦੇ ਜੋਹਰ ਦਿਖਾਏ ਗਏ | ਇਹ ਨਗਰ ਕੀਰਤਨ ਖਨੌਰੀ ਤੋਂ ਹੁੰਦਾ ਹੋਇਆ ਸ਼ੇਰਗੜ੍ਹ, ਗਲੋਲੀ, ਢੰਡੋਲੀ, ਹੰਸਡੈਅਰ, ਪਦਾਰਥ ਖੇੜਾ, ਰਿਓਰ, ਦਾਤਾ ਸਿੰਘ ਵਾਲਾ, ਗੜ੍ਹੀ ਤੋ ਹੁੰਦਾ ਹੋਇਆ ਪਿੰਡ ਪਿੱਪਲਥਾ ਵਿਖੇ ਪਹੁੰਚਿਆ ਜਿੱਥੇ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਉਪਰੰਤ ਇਹ ਨਗਰ ਕੀਰਤਨ ਢਾਬੀ ਟੇਕ ਸਿੰਘ, ਰਸੀਦਾਂ, ਖਰਲ, ਲੋਨ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਸ੍ਰੀ ਧਮਧਾਨ ਸਾਹਿਬ ਵਿਖੇ ਪਹੁੰਚਿਆ | ਇਸ ਨਗਰ ਕੀਰਤਨ ਦਾ ਤਕਰੀਬਨ ਹਰ ਪਿੰਡ ਵਿਚ ਸੰਗਤਾਂ ਵਲੋਂ ਭਾਰੀ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਵਿਧਾਨ ਸਭਾ ਦੇ ਵਿਦਿਆਰਥੀ ਮੌਕ ਸੈਸ਼ਨ ਵਿਚ ਬੰਗਾਂ ਦਾ ਵਿਦਿਆਰਥੀ ਲਵੇਗਾ ਹਿੱਸਾ <br/> ਅਗਲੀ ਖ਼ਬਰ ਡੀ.ਐੱਸ.ਪੀ. ਰਣਵੀਰ ਸਿੰਘ ਧੂਰੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।