26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭੀਖ ਮੰਗਦਾ ਇੱਕ ਬੱਚਾ ਕੀਤਾ ਸੁਰੱਖਿਅਤ <br/>

ਅਜੀਤ ਡੈਸਕ 05-12-2025
ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਮਾਜ ਅੰਦਰ ਭੀਖ ਮੰਗਦੇ ਬੱਚਿਆਂ ਦੀ ਪਹਿਚਾਣ ਅਤੇ ਉਨ•ਾਂ ਦੀ ਸੁਰੱਖਿਆ ਲਈ ਮੁਹਿੰਮ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਪੁਲਿਸ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ | ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਨੇ ਦੱਸਿਆ ਕਿ ਬੱਸ ਅੱਡਿਆਂ ਅਤੇ ਹੈਦਰ ਸ਼ੇਖ਼ ਦੀ ਦਰਗਾਹ ਨੇੜੇ ਚੈਕਿੰਗ ਦੌਰਾਨ ਭੀਖ ਮੰਗ ਰਹੇ ਇੱਕ ਬੱਚੇ ਨੂੰ ਟੀਮ ਵਲੋਂ ਤੁਰੰਤ ਸੁਰੱਖਿਅਤ ਸਥਾਨ 'ਤੇ ਭੇਜ ਕੇ ਚਾਈਲਡ ਵੈੱਲਫੇਅਰ ਕਮੇਟੀ ਕੋਲ ਭੇਜਿਆ ਗਿਆ | ਟੀਮ ਵਲੋਂ ਬੱਚੇ ਦੇ ਪਰਿਵਾਰ ਨਾਲ ਰਾਬਤਾ ਕਰ ਕੇ ਬੱਚੇ ਦੀ ਸਕੂਲੀ ਸਿੱਖਿਆ ਮੁੜ ਸ਼ੁਰੂ ਕਰਵਾਉਣ ਬਾਰੇ ਹਦਾਇਤ ਕੀਤੀ ਗਈ | ਉਨ•ਾਂ ਪਰਿਵਾਰਿਕ ਮੈਂਬਰਾਂ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕੀਤੀ ਕਿ ਦੁਬਾਰਾ ਅਜਿਹਾ ਹੋਣ ਤੇ ਉਨ•ਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਏ.ਐਸ.ਆਈ. ਬਲਵੀਰ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ, ਕੇਸ ਵਰਕਰ ਗੁਰਤੇਜ ਸਿੰਘ, ਗੁਰਜੰਟ ਸਿੰਘ, ਰਵਿੰਦਰ ਕੌਰ, ਲਵਪ੍ਰੀਤ ਸਿੰਘ, ਕੁਲਵੀਰ ਸਿੰਘ ਸਮੇਤ ਜ਼ਿਲ•ਾ ਬਾਲ ਸੁਰੱਖਿਆ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਯਾਦਵਿੰਦਰ ਸਿੰਘ ਨਿਰਮਾਣ ਬਣੇ ਰੋਟਰੀ ਕਲੱਬ ਦੇ ਜਨਰਲ ਸਕੱਤਰ <br/> ਅਗਲੀ ਖ਼ਬਰ ਡਾ. ਹਰਦੇਵ ਸਿੰਘ ਵਿਰਕ ਦੀ ਪੁਸਤਕ ਮੇਰਾ ਜੀਵਨ ਸਫ਼ਰ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।