ਸ਼ੇਰਪੁਰ, 4 ਦਸੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੇਮਜੀਤ ਸਿੰਘ ਹੇੜੀਕੇ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ | ਪ੍ਰੇਮਜੀਤ ਸਿੰਘ ਹੇੜੀਕੇ ਨੂੰ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸੀਨੀਅਰ ਅਕਾਲੀ ਆਗੂ ਜ਼ਿਲਾ ਸਕੱਤਰ ਜਨਰਲ ਮਾਸਟਰ ਸ਼ੇਰਪੁਰ ਸਿੰਘ ਸ਼ੇਰਪੁਰ, ਜ਼ਿਲਾ ਸਕੱਤਰ ਜਸਵਿੰਦਰ ਸਿੰਘ ਦੀਦਾਰਗੜਅਤੇ ਸਰਕਲ ਪ੍ਰਧਾਨ ਜਗਦੇਵ ਸਿੰਘ ਬਧੇਸਾ ਨੇ ਸਿਰੋਪਾਉ ਬਖ਼ਸ਼ੀਸ਼ ਕਰ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਜਥੇਦਾਰ ਹਮੀਦੀ ਨੇ ਕਿਹਾ ਕਿ ਹੇੜੀਕੇ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੁਰੀ, ਮੇਜਰ ਸਿੰਘ ਨੰਬਰਦਾਰ, ਜਗਤਾਰ ਸਿੰਘ ਹੇੜੀਕੇ ਵੀ ਮੌਜੂਦ ਸਨ | ਇਸ ਮੌਕੇ ਪਾਰਟੀ ਵਲੋਂ ਪ੍ਰੇਮਜੀਤ ਸਿੰਘ ਹੇੜੀਕੇ ਨੂੰ ਬਲਾਕ ਸੰਮਤੀ ਸ਼ੇਰਪੁਰ ਦੇ 3 ਨੰਬਰ ਜੌਨ ਤੋਂ ਪਾਰਟੀ ਦੀ ਟਿਕਟ ਤੇ ਉਮੀਦਵਾਰ ਐਲਾਨਿਆ ਗਿਆ |