ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ ਨਗਰ ਕੌਂਸਲ ਵਿਚ ਸਫ਼ਾਈ ਸੇਵਕਾਂ ਅਤੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰੋਹਿਤ ਸਿੰਗਲਾ, ਐੱਸ.ਡੀ.ਓ ਗੁਰਮੋਹਰ ਸਿੰਘ, ਜੇ.ਈ. ਰਿਤਾਖਸ਼ੀ, ਧਰੂਵ ਸੂਰੀ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ ਨੇ ਮੁਲਾਜ਼ਮਾਂ ਨੂੰ ਕੂੜਾ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਕੂੜਾ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਵੀ ਜਾਣੂ ਕਰਵਾਇਆ | ਸਫ਼ਾਈ ਸੇਵਕਾਂ ਅਤੇ ਕਰਮਚਾਰੀਆਂ ਨੇ ਅਧਿਕਾਰੀਆਂ ਦੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਦਿੱਤੇ ਸੁਝਾਆਵਾਂ ਉੱਤੇ ਅਮਲ ਕਰਨ ਦਾ ਵੀ ਭਰੋਸਾ ਦਿੱਤਾ | ਇਸ ਮੌਕੇ ਸ਼ਿਆਮ ਕੁਮਾਰ, ਰਿਤੂ ਸ਼ਰਮਾ ਸਮੇਤ ਨਗਰ ਕੌਂਸਲ ਦਾ ਹੋਰ ਅਮਲਾ ਵੀ ਹਾਜ਼ਰ ਸੀ |