ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਇੰਡੀਅਨ ਕਾਂਗਰਸ ਓਵਰਸੀਜ਼ ਯੂ.ਕੇ. ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਅਮਰਗੜਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲਪ੍ਰੀਤ ਸਿੰਘ ਕਮਲ ਧਾਲੀਵਾਲ ਨੇ ਅੱਜ ਹਲਕਾ ਅਮਰਗੜਨਾਲ ਸੰਬੰਧਿਤ ਕਾਂਗਰਸ ਪਾਰਟੀ ਦੇ ਵੱਖ-ਵੱਖ ਜ਼ਿਲਾ ਪ੍ਰੀਸ਼ਦ ਜ਼ੋਨਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਕਮ-ਰੀਟਰਨਿੰਗ-ਅਫ਼ਸਰ ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਕੋਲ ਦਾਖਲ ਕਰਵਾਏ ਗਏ | ਕਮਲ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪਰਿਸ਼ਦ ਚੋਣਾਂ ਲਈ ਜ਼ੋਨ ਕੰਗਣਵਾਲ ਤੋਂ ਬਲਵੀਰ ਕੌਰ ਪਤਨੀ ਬਿੱਕਰ ਸਿੰਘ, ਜ਼ੋਨ ਬਾਗੜੀਆਂ ਤੋਂ ਪ੍ਰਧਾਨ ਬਲਵਿੰਦਰ ਸਿੰਘ ਦੀ ਨੂੰਹ ਧੀ ਲਖਵਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਬਾਗੜੀਆਂ, ਜ਼ੋਨ ਮਾਣਕ ਮਾਜਰਾ ਤੋਂ ਬਹੁਤ ਹੀ ਮਿਹਨਤੀ ਸਰਪੰਚ ਸ. ਨਿਰਮਲਜੀਤ ਸਿੰਘ ਸੰਗਾਲੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸ ਮੌਕੇ ਉਨਾਂ ਕਿਹਾ ਕਿ ਉਮੀਦਵਾਰਾਂ ਤੇ ਵਰਕਰਾਂ ਦੇ ਅਥਾਹ ਉਤਸ਼ਾਹ ਅਤੇ ਜਨੂੰਨ ਨੇ ਇਹ ਸਪਸ਼ਟ ਕਰ ਦਿੱਤਾ ਕਿ ਅਮਰਗੜਹਲਕੇ ਦੇ ਵੋਟਰ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ | ਇਸ ਮੌਕੇ ਸ੍ਰੀ ਜਸਪਾਲ ਦਾਸ ਹਥਨ (ਪ੍ਰਧਾਨ ਜ਼ਿਲਾ ਮਲੇਰਕੋਟਲਾ), ਚੇਅਰਮੈਨ ਹਰਜਿੰਦਰ ਸਿੰਘ ਕਾਕਾ ਨੱਥੂ ਮਾਜਰਾ, ਪ੍ਰਧਾਨ ਵਿੱਕੀ ਟੰਡਨ, ਪ੍ਰਧਾਨ ਬਲਵਿੰਦਰ ਸਿੰਘ ਬਾਗੜੀਆਂ, ਅਹਿਮਦਗੜਦਿਹਾਤੀ ਦੇ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ ਕੰਗਣਵਾਲ, ਪ੍ਰਧਾਨ ਕਮਲ ਕੰਗਣਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ |