25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਰਮਜੀਤ ਸਿੰਘ ਮਾਨ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <br/>

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਮਾਨ ਕੁਠਾਲਾ ਆਪਣੇ ਸਾਥੀਆਂ ਸਮੇਤ ਜ਼ਿਲ•ਾ ਪ੍ਰੀਸ਼ਦ ਚੋਣਾਂ ਲਈ ਫ਼ਿਰੋਜ਼ਪੁਰ ਕੁਠਾਲਾ ਜ਼ੋਨ ਤੋਂ ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 05-12-2025
ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਆਮ ਆਦਮੀ ਪਾਰਟੀ ਵਲੋਂ ਜ਼ਿਲ•ਾ ਪਰਿਸ਼ਦ ਚੋਣਾਂ ਲਈ ਫ਼ਿਰੋਜ਼ਪੁਰ (ਕੁਠਾਲਾ) ਜ਼ੋਨ ਤੋਂ ਕਰਮਜੀਤ ਸਿੰਘ ਮਾਨ ਕੁਠਾਲਾ ਨੂੰ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਸੀ | ਇਸ ਸੰਬੰਧੀ ਉਨ•ਾਂ ਨੇ ਅੱਜ ਐਸ.ਡੀ.ਐਮ. ਦਫ਼ਤਰ ਮਲੇਰਕੋਟਲਾ ਵਿਖੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਹਨ | ਕਰਮਜੀਤ ਸਿੰਘ ਮਾਨ ਕੁਠਾਲਾ ਨੇ ਆਪਣੇ ਕਾਗ਼ਜ਼ ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੂੰ ਸੌਂਪੇ | ਇਸ ਮੌਕੇ ਫ਼ਿਰੋਜ਼ਪੁਰ ਕੁਠਾਲਾ ਬਲਾਕ ਸੰਮਤੀ ਇਸਤਰੀ ਜਨਰਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਵਿੰਦਰ ਕੌਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਜ਼ਿਕਰਯੋਗ ਹੈ ਕਿ ਕਰਮਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਦੌੜ ਦੇ ਮੌਜੂਦਾ ਚੇਅਰਮੈਨ ਹਨ ਅਤੇ ਉਨ•ਾਂ ਦੇ ਧਰਮ ਪਤਨੀ ਪਿੰਡ ਕੁਠਾਲਾ ਦੇ ਮੌਜੂਦਾ ਸਰਪੰਚ ਵੀ ਹਨ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਉਨ•ਾਂ ਦੇ ਨਾਲ ਨੰਬਰਦਾਰ ਸੁਰਿੰਦਰਜੀਤ ਸਿੰਘ, ਬਲਵੀਰ ਸਿੰਘ, ਰਾਮ ਇੰਦਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਉਰਫ਼ ਸ਼ੈਟੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਰਛਪਾਲ ਸਿੰਘ ਭੁੱਲਰਹੇੜੀ ਨੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ ਤੋਂ ਨਾਮਜ਼ਦਗੀ ਪੱਤਰ ਭਰੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ-ਕਮਲ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।