25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰਛਪਾਲ ਸਿੰਘ ਭੁੱਲਰਹੇੜੀ ਨੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ ਤੋਂ ਨਾਮਜ਼ਦਗੀ ਪੱਤਰ ਭਰੇ <br/>

ਜ਼ਿਲ੍ਹਾ ਪ੍ਰੀਸ਼ਦ ਮੀਮਸਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 05-12-2025
ਧੂਰੀ, 4 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਧੂਰੀ ਹਲਕੇ ਦੇ ਵਿਚ ਪੈਂਦੇ ਜ਼ਿਲ•ਾ ਪ੍ਰੀਸ਼ਦ ਜ਼ੋਨ ਮੀਮਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਨੇ ਆਪਣੇ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਦਾਖਲ ਕਰਵਾਏ | ਇਸ ਮੌਕੇ ਉਨ•ਾਂ ਜ਼ਿਲ•ਾ ਪ੍ਰੀਸ਼ਦ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਟਿਕਟ ਦੇਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਬੀਰ ਸਿੰਘ, ਓ.ਐੱਸ.ਡੀ. ਰਾਜਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ ਅਤੇ ਜ਼ਿਲ•ਾ ਪ੍ਰੀਸ਼ਦ ਮੀਮਸਾ ਜ਼ੋਨ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ•ਾਂ ਨਾਲ ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ ਅਤੇ ਆਪ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੋ. ਗੱਜਣਮਾਜਰਾ ਨੇ ਬਲਾਕ ਸੰਮਤੀ ਸਰੌਦ ਜ਼ੋਨ ਤੋਂ ਲਛਮਣ ਸਰੌਦ ਦੀ ਧਰਮ ਪਤਨੀ ਬੀਬਾ ਸ਼ਮੀਮ ਨੂੰ ਉਮੀਦਵਾਰ ਐਲਾਨਿਆ <... ਅਗਲੀ ਖ਼ਬਰ ਕਰਮਜੀਤ ਸਿੰਘ ਮਾਨ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।