25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਜਾਬ ਦੀ ਵਿਗੜੀ ਹੋਈ ਕਾਨੰੂਨ ਵਿਵਸਥਾ ਕਾਰਨ ਲੋਕ ਪੰਜਾਬ ਸਰਕਾਰ ਤੋਂ ਔਖੇ-ਦਰਸ਼ਨ ਸਿੰਘ ਨੇਣੈਵਾਲੀਆ <br/>

ਐਡਵੋਕੇਟ ਲਲਿਤ ਗਰਗ ਦੇ ਦਫ਼ਤਰ ਵਿਖੇ ਦਰਸ਼ਨ ਸਿੰਘ ਨੈਣੇਵਾਲੀਆ ਦੀ ਅਗਵਾਈ ਹੇਠ ਹੋਈ ਭਾਜਪਾ ਆਗੂਆਂ ਦੀ ਮੀਟਿੰਗ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 05-12-2025
ਸੰਗਰੂਰ, 4 ਦਸੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੇਣੈਵਾਲੀਆ ਨੇ ਕਿਹਾ ਹੈ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪਿੰਡਾਂ ਦੇ ਲੋਕ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇਣਗੇ ਕਿਉਂਕਿ ਅੱਜ ਪੰਜਾਬ ਦੇ ਹਰ ਇਕ ਵਸਨੀਕ ਨੰੂ ਇਸ ਗੱਲ ਦਾ ਭਲੀਭਾਂਤ ਗਿਆਨ ਹੋ ਗਿਆ ਹੈ ਕਿ ਪੰਜਾਬ ਦੀ ਤਰੱਕੀ ਅਤੇ ਭਲਾਈ ਸਿਰਫ਼ ਅਤੇ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਾ ਕੇ ਕਰ ਸਕਦੀ ਹੈ | ਉਹ ਅੱਜ ਇੱਥੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਲਲਿਤ ਗਰਗ ਦੇ ਦਫ਼ਤਰ ਵਿਖੇ ਭਾਜਪਾ ਆਗੂਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕਰਨ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੰੂਨ ਦੀ ਬੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਸਥਿਤੀ ਦੇ ਨਾਲ-ਨਾਲ ਮਾੜੇ ਪ੍ਰਸ਼ਾਸਕੀ ਪ੍ਰਬੰਧਾਂ ਦਾ ਬੋਲਬਾਲਾ ਹੈ ਇਸ ਲਈ ਪੰਜਾਬ ਦੇ ਲੋਕ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ | ਮੀਟਿੰਗ ਵਿਚ ਵਿਸ਼ੇਸ਼ ਤੌਰ ਉੱਤੇ ਮੌਜੂਦ ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂ ਕਰਮ ਲਹਿਲ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਅੰਦਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪੂਰੇ ਜ਼ੋਰ ਸ਼ੋਰ ਨਾਲ ਲੜ੍ਹ ਰਹੀ ਹੈ ਅਤੇ ਭਾਜਪਾ ਆਗੂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੰੂ ਲੈ ਕੇ ਲੋਕਾਂ ਵਿਚ ਜਾ ਰਹੇ ਹਨ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ | ਸੀਨੀਅਰ ਭਾਜਪਾ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਾਂਗ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਇਕੱਲੇ ਹੀ ਚੋਣ ਮੈਦਾਨ ਵਿਚ ਉੱਤਰੇਗੀ ਅਤੇ ਪੰਜਾਬ ਅੰਦਰ ਭਾਜਪਾ ਸਰਕਾਰ ਬਣਾਏਗੀ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ, ਰਿਸ਼ੀਪਾਲ ਖੇੜਾ, ਸੰਜੀਵ ਕੁਮਾਰ ਲੱਕੀ, ਰਣਦੀਪ ਦਿਓਲ, ਨਿਰਭੈ ਸਿੰਘ ਛੰਨਾ, ਦਰਸ਼ਨ ਸਿੰਘ ਛੰਨਾ, ਲਾਲ ਸਿੰਘ ਅਕੋਈ ਸਾਹਿਬ ਅਤੇ ਪ੍ਰਦੀਪ ਸਿੰਘ ਅਕੋਈ ਸਾਹਿਬ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਦੁੱਗਰੀ, ਉਮਰਪੁਰਾ, ਕੰਗਣਵਾਲ, ਬਿੰਜੋਕੀ, ਬੌਹੜਾਈ, ਭੋਗੀਵਾਲ ਬਲਾਕ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰਾਂ ਵਲੋਂ ਨਾਮਜ਼... ਅਗਲੀ ਖ਼ਬਰ ਬਲਾਕ ਸ਼ੇਰਪੁਰ 'ਚ 51 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।