24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਬਜ਼ਰਵਰ ਵਲੋਂ ਕਮਿਸ਼ਨਰ, ਏ.ਡੀ.ਸੀ., ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਪ੍ਰਸ਼ਾਸਨਿਕ ਸਮੇਤ ਸਮੂਹ ਚੋਣ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ

ਅਜੀਤ ਡੈਸਕ 05-12-2025
ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ•ਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜ•ਨ ਲਈ ਜ਼ਿਲ•ਾ ਮਲੇਰਕੋਟਲਾ ਵਿਖੇ ਨਿਯੁਕਤ ਕੀਤੇ ਗਏ ਆਬਜ਼ਰਵਰ ਮਨਪ੍ਰੀਤ ਕੌਰ ਵਲੋਂ ਜ਼ਿਲ•ਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐੱਸ.ਤਿੜਕੇ ਅਤੇ ਜ਼ਿਲ•ਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਵੱਖ-ਵੱਖ ਸਬੰਧਿਤ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਮਨਪ੍ਰੀਤ ਕੌਰ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਪੂਰੀ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣ ਅਤੇ ਕਿਸੇ ਵੀ ਧਿਰ ਨੂੰ ਇਸ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣੀ ਚਾਹੀਦੀ | ਉਨ•ਾਂ ਕਿਹਾ ਕਿ ਸਮੂਹ ਅਧਿਕਾਰੀ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ•ਾਂ ਜਵਾਬਦੇਹ ਹੋਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸ.ਡੀ.ਐੱਮ. ਮਲੇਰਕੋਟਲਾ/ਅਹਿਮਦਗੜ•ਗੁਰਮੀਤ ਕੁਮਾਰ, ਐੱਸ.ਡੀ.ਐੱਮ. ਅਮਰਗੜ•ਸੁਰਿੰਦਰ ਕੌਰ, ਜ਼ਿਲ•ਾ ਸਮਾਜਿਕ ਨਿਆਂ ਤੇ ਅਧਿਕਾਰਤ ਅਧਿਕਾਰੀ ਮੁਕਲ ਬਾਵਾ, ਐਕਸੀਅਨ ਪੀ.ਐੱਸ.ਪੀ.ਸੀ.ਐਲ ਇੰਜ. ਹਰਵਿੰਦਰ ਸਿੰਘ ਧੀਮਾਨ, ਡੀ.ਆਈ.ਓ ਸਾਈਨ ਕਮਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਢੀਂਡਸਾ ਨੇ ਬਾਦਲ ਦਲ ਤੇ ਕਾਂਗਰਸ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਗਰੂਰ 'ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੁੱਲ 101 ਤੇ ਪੰਚਾਇਤ ਸੰਮਤੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।