24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਝਲਾ ਨੇ 'ਆਪ' ਵਲੋਂ ਨਾਮਜ਼ਦਗੀ ਪੱਤਰ ਭਰੇ <br/>

ਅਜੀਤ ਡੈਸਕ 05-12-2025
ਧੂਰੀ, 4 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਧੂਰੀ ਹਲਕੇ ਦੇ ਵਿਚ ਪੈਂਦੇ ਬਲਾਕ ਸੰਮਤੀ ਜੌਨ ਪਿੰਡ ਕਾਂਝਲਾ ਅਤੇ ਹਸਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੋਧ ਸਿੰਘ ਕਾਂਝਲਾ ਨੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਆਪਣੇ ਕਾਗ਼ਜ਼ ਚੋਣ ਰਿਟਰਨਿੰਗ ਅਫ਼ਸਰ ਐਸ ਡੀ ਐਮ ਧੂਰੀ ਰਿਸਭ ਬਾਂਸਲ ਕੋਲ ਦਾਖਲ ਕਰਵਾਏ | ਇਸ ਮੌਕੇ ਉਨ•ਾਂ ਬਲਾਕ ਸੰਮਤੀ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਟਿਕਟ ਦੇਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਬੀਰ ਸਿੰਘ, ਓ.ਐਸ.ਡੀ. ਰਾਜਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ ਅਤੇ ਬਲਾਕ ਸੰਮਤੀ ਜੌਨ ਕਾਂਝਲਾ ਅਤੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ•ਾਂ ਨਾਲ ਆਮ ਆਦਮੀ ਪਾਰਟੀ ਦੇ ਬਾਲੀਆਂ ਜੌਨ ਤੋਂ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਅਤੇ ਸੀਨੀਅਰ ਆਪ ਆਗੂ ਪਰਮਜੀਤ ਸਿੰਘ ਕਾਂਝਲਾ ਸਮੇਤ ਆਪ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਗੀਤਕਾਰ ਪਵਨ ਕੁਮਾਰ ਕਿਲ੍ਹਾ ਨੇ ਖੋਲਿ੍ਹਆ ਫੀਡ ਸਟੋਰ <br/> ਅਗਲੀ ਖ਼ਬਰ ਢੀਂਡਸਾ ਨੇ ਬਾਦਲ ਦਲ ਤੇ ਕਾਂਗਰਸ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।