14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੁਰਬਾਣੀ ਕੰਠ ਤੇ ਸੁੰਦਰ ਦਸਤਾਰ ਮੁਕਾਬਲੇ ਬੱਚਿਆਂ ਨੂੰ ਆਪਣੇ ਮੂਲ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਗਿਆਨੀ ਰਘਬੀਰ ਸਿੰਘ <br/>

ਜੇਤੂ ਬੱਚਿਆ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਮੌਜੂਦਾ ਮੁਖੀ ਬਾਬਾ ਬਲਕਾਰ ਸਿੰਘ ਨਾਲ ਮਨਦੀਪ ਸਿੰਘ ਖ਼ੁਰਦ, ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਤੇ ਹੋਰ | ਤਸਵੀਰ: ਜਸਵੀਰ ਸਿੰਘ ਜੱਸੀ <br/> 09-12-2025
ਸੰਦੌੜ, 8 ਦਸੰਬਰ (ਜਸਵੀਰ ਸਿੰਘ ਜੱਸੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦੀ 23ਵੀਂ ਸਾਲਾਨਾ ਬਰਸੀ ਦੇ ਸਮਾਗਮ ਮੌਕੇ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਬੱਚਿਆ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਗੁਰਬਾਣੀ ਕੰਠ ਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਅਤੇ ਗੁਰੂ ਘਰ ਦੇ ਸੈਕਟਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲੇ ਦੌਰਾਨ 300 ਦੇ ਕਰੀਬ ਬੱਚਿਆ ਨੇ ਭਾਗ ਲਿਆ, ਜਿਸ ਵਿਚ ਜੇਤੂ ਬੱਚਿਆਂ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਵਲੋਂ ਹਜ਼ਾਰਾਂ ਦੇ ਨਗਦ ਇਨਾਮ, ਸਨਮਾਨ ਚਿੰਨ੍ਹ ਅਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੇਕਰ ਇਸ ਤਰ੍ਹਾਂ ਦੇ ਸਮਾਗਮ ਹਰ ਧਾਰਮਿਕ ਸਥਾਨਾਂ ਤੇ ਹੋਣ ਲੱਗ ਜਾਣ ਤਾਂ ਸਾਡੇ ਬੱਚੇ ਆਪਣੇ ਮੂਲ ਨਾਲ ਜੁੜਨਗੇ | ਇਸ ਮੌਕੇ ਉੱਘੇ ਇੰਟਰਨੈਸ਼ਨਲ ਸਿੱਖ ਪ੍ਰਚਾਰਕ ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ, ਬਾਬਾ ਅਮਰ ਸਿੰਘ ਰਾੜਾ ਸਾਹਿਬ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਜੀਤ ਸਿੰਘ, ਬਾਬਾ ਰਣਜੀਤ ਸਿੰਘ ਢੀਗੀ, ਭਾਈ ਗੁਰਵਿੰਦਰ ਸਿੰਘ ਗੰਡੂਆ, ਬਾਬਾ ਵਿਸਾਖਾ ਸਿੰਘ, ਅਮਨਦੀਪ ਸਿੰਘ ਰਤਨ, ਬਾਬਾ ਅਜੀਤ ਸਿੰਘ, ਤਰਨਵੀਰ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਕੁੱਪ, ਪ੍ਰਭਪਿੰਦਰ ਸਿੰਘ ਬਾਠਾਂ ਤੋ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੂਹ ਟਰੱਸਟੀ ਹਾਜ਼ਰ ਸਨ |

ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਨੇ ਰੋਸ ਰੈਲੀ ਕੱਢੀ ਅਗਲੀ ਖ਼ਬਰ ਟਰੈਕਟਰ-ਪਿਕਅੱਪ ਦੀ ਭਿਆਨਕ ਟੱਕਰ 'ਚ ਡਰਾਈਵਰ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।