14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਯਾਦਗਾਰੀ ਹੋ ਨਿੱਬੜਿਆ ਸਰਦਾਰਨੀ ਜਸਵਿੰਦਰ ਕੌਰ ਯਾਦਗਾਰੀ ਸਾਹਿਤਕ ਸਮਾਗਮ <br/>

ਲੇਖਕ ਭਵਨ ਸੰਗਰੂਰ ਵਿਖੇ ਕਰਵਾਏ ਸਮਾਗਮ ਦੀ ਝਲਕ | ਤਸਵੀਰ: ਮੁਕੇਸ਼ ਕੁਮਾਰ <br/> 09-12-2025
ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ ਸਰਦਾਰਨੀ ਜਸਵਿੰਦਰ ਕੌਰ ਗਰੇਵਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਭਗਵੰਤ ਸਿੰਘ ਪ੍ਰਧਾਨ ਪੰਜਾਬੀ ਸਾਹਿਤ ਸਭਾ ਸੰਗਰੂਰ ਨੇ ਕੀਤੀ | ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਨਾਲ ਪਵਨ ਹਰਚੰਦਪੁਰੀ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ, ਡਾ.ਅਰਵਿੰਦਰ ਕੌਰ ਕਾਕੜਾ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਭੁਪਿੰਦਰ ਸਿੰਘ ਨਹਿਲ ਪ੍ਰਧਾਨ ਨਗਰ ਪਾਲਿਕਾ ਸੰਗਰੂਰ ਅਤੇ ਉੱਘੇ ਸਿੱਖ ਚਿੰਤਕ ਨਿਹਾਲ ਸਿੰਘ ਮਾਨ ਸ਼ਾਮਲ ਹੋਏ | ਨਾਮਵਰ ਗੀਤਕਾਰ ਮੀਤ ਸਕਰੌਦੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਰਪ੍ਰੀਤ ਕੌਰ ਪੀ.ਈ.ਐੱਸ.-2 ਅਫ਼ਸਰ ਬਰਨਾਲਾ ਸ਼ਾਮਿਲ ਹੋਏ | ਸਮਾਗਮ ਦਾ ਆਰੰਭ ਵਿਸ਼ਵ ਪ੍ਰਸਿੱਧ ਪਾਠਕ ਭਰਾਵਾਂ ਦੇ ਕਵੀਸ਼ਰੀ ਜੱਥੇ ਦੀ ਕਵੀਸ਼ਰੀ ਨਾਲ ਨਾਲ ਹੋਇਆ | ਮੁੱਖ ਮਹਿਮਾਨ ਹਰਪ੍ਰੀਤ ਕੌਰ ਨੇ ਕਿਹਾ ਮੀਤ ਸਕਰੌਦੀ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਨਵੀਂ ਪੀੜ੍ਹੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ | ਸਮਾਗਮ ਵਿਚ ਉਚੇਚੇ ਰੂਪ ਵਿਚ ਸ਼ਾਮਿਲ ਹੋਏ ਪਵਨ ਹਰਚੰਦਪੁਰੀ ਨੇ ਕਿਹਾ ਅਜਿਹੇ ਸਮਾਗਮ ਸਮਾਜਿਕ ਪਰੰਪਰਾਵਾਂ ਨੂੰ ਜਿਊਾਦੇ ਰੱਖਣ ਲਈ ਬੇਹੱਦ ਜ਼ਰੂਰੀ ਹਨ | ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਭੁਪਿੰਦਰ ਸਿੰਘ ਨਹਿਲ ਪ੍ਰਧਾਨ ਨਗਰ ਪਾਲਿਕਾ ਸੰਗਰੂਰ, ਹਰਮਨ ਕੌਰ, ਡਾ. ਭਗਵੰਤ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਨਿਹਾਲ ਸਿੰਘ ਮਾਨ ਅਤੇ ਕਰਮ ਸਿੰਘ ਜ਼ਖ਼ਮੀ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਵਿਚ ਸਹਾਇਕ ਕਮਿਸ਼ਨਰ ਕਿਰਤ ਵਿਭਾਗ ਸੰਗਰੂਰ ਤੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੰਗਰੂਰ ਜ਼ਿਲ੍ਹੇ ਵਿਚ ਸਥਿਤ ਨਿੱਜੀ ਅਦਾਰਿਆਂ ਦੇ ਬੋਰਡਾਂ 'ਤੇ ਪੰਜਾਬੀ ਲਿਖਵਾਉਣ ਦੀ ਮੰਗ ਵੀ ਕੀਤੀ ਗਈ | ਗੁਰਨਾਮ ਸਿੰਘ ਕਾਨੂੰਨਗੋ ਦੀ ਕਵਿਤਾ ਨਾਲ ਸ਼ੁਰੂ ਹੋਏ ਵਿਸ਼ਾਲ ਕਵੀ ਦਰਬਾਰ ਵਿਚ ਅਮਰਜੀਤ ਸਿੰਘ ਅਮਨ, ਸੁਰਜੀਤ ਸਿੰਘ ਮੌਜੀ, ਬਹਾਦਰ ਸਿੰਘ ਧੌਲਾ, ਜਗਜੀਤ ਸਿੰਘ ਲੱਡਾ, ਜੰਗੀਰ ਸਿੰਘ ਰਤਨ, ਨਿਹਾਲ ਸਿੰਘ ਮਾਨ, ਅਮਰ ਗਰਗ ਕਲਮਦਾਨ, ਸੁਖਵਿੰਦਰ ਸਿੰਘ ਲੋਟੇ, ਅਮਨ ਜੱਖਲਾਂ, ਹਾਕਮ ਸਿੰਘ ਗਿੱਲ ਦੁੱਗਾਂ, ਕਰਮ ਸਿੰਘ ਜ਼ਖ਼ਮੀ, ਸੱਤਦੇਵ ਸ਼ਰਮਾ, ਕੁਲਵੰਤ ਖਨੌਰੀ, ਬਾਲ ਕਿ੍ਸ਼ਨ, ਜੋਰਾ ਸਿੰਘ ਮੰਡੇਰ, ਭੁਪਿੰਦਰ ਸਿੰਘ ਨਹਿਲ, ਜਤਿੰਦਰ ਸਿੰਘ, ਪਰਮਜੀਤ ਕੌਰ, ਰਾਜਦੀਪ ਸਿੰਘ, ਖੁਸ਼ਪ੍ਰੀਤ ਕੌਰ, ਨੂਰਦੀਪ ਕੌਰ, ਜਸਵਿੰਦਰ ਸਿੰਘ, ਗੁਰੀ ਚੰਦੜ, ਜਸਵੀਰ ਕੌਰ, ਬਲਜਿੰਦਰ ਕੁਮਾਰ, ਮਨਜੀਤ ਕੌਰ, ਬਬਲੀ ਮੋਗਾ, ਸੁਖਵੀਰ ਕੌਰ, ਕਵੀਸ਼ਰ ਸਤਨਾਮ ਸਿੰਘ ਪਾਠਕ, ਪ੍ਰੀਤ ਪਾਠਕ ਧਨੌਲਾ, ਸ਼ੇਰ ਸਿੰਘ ਗਿੱਲ ਦੁੱਗਾਂ, ਪਵਨ ਹਰਚੰਦਪੁਰੀ, ਸਰਬਜੀਤ ਸੰਗਰੂਰਵੀ, ਜਰਨੈਲ ਸਿੰਘ ਸੱਗੂ, ਮੁਨਸ਼ੀ ਖਾਂ, ਹਰਦਿਆਲ ਸਿੰਘ ਭਵਾਨੀਗੜ੍ਹ, ਗੁਲਜ਼ਾਰ ਸਿੰਘ ਸ਼ੌਂਕੀ, ਹਰਮਨ ਕੌਰ, ਜਸ਼ਨਪ੍ਰੀਤ ਸਿੰਘ, ਪ੍ਰੋ. ਮਿੱਠੂ ਪਾਠਕ, ਜਗਸੀਰ ਸਿੰਘ ਮੂਲੋਵਾਲ ਆਦਿ ਕਵੀਆਂ ਅਤੇ ਗਰੇਵਾਲ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਹਾਜ਼ਰੀ ਲਵਾਈ | ਕਰਮ ਸਿੰਘ ਜ਼ਖ਼ਮੀ ਨੇ ਸਾਰੇ ਆਏ ਸਾਹਿਤਕਾਰਾਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਦੀ ਭੂਮਿਕਾ ਸੁਖਵਿੰਦਰ ਸਿੰਘ ਲੋਟੇ ਨੇ ਬਾਖ਼ੂਬੀ ਨਿਭਾਈ |

ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਸਕੂਲ ਦਾ ਸਾਲਾਨਾ ਸਮਾਰੋਹ 'ਸੰਦਲੀ ਪੈੜਾਂ' ਸ਼ਾਨਦਾਰ ਢੰਗ ਨਾਲ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।