ਧੂਰੀ, 9 ਦਸੰਬਰ (ਲਖਵੀਰ ਸਿੰਘ ਧਾਂਦਰਾ)-ਜ਼ਿਲ੍ਹਾ ਪ੍ਰੀਸ਼ਦ ਮੀਮਸਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਦੇ ਹੱਕ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ ਅਤੇ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਦੇ ਲੋਕ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਜੇਤੂ ਫ਼ਤਵਾ ਦੇਣਗੇ | ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਿੱਥੇ ਪੰਜਾਬ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਉੱਥੇ ਹੀ ਧੂਰੀ ਹਲਕੇ ਦਾ ਬੇਮਿਸਾਲ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਰਛਪਾਲ ਸਿੰਘ ਭੁੱਲਰਹੇੜੀ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਦਰਸ਼ਨ ਸਿੰਘ ਪਾਠਕ, ਸਰਪੰਚ ਦਵਿੰਦਰ ਸਿੰਘ ਧੂਰਾ, ਸਰਪੰਚ ਜਸਪਾਲ ਸਿੰਘ ਮਿਸ਼ਰਾ ਧਾਂਦਰਾ, ਗੁਰਪ੍ਰੀਤ ਸਿੰਘ ਗੋਪੀ ਸਰਪੰਚ ਮੀਮਸਾ, ਐਡਵੋਕੇਟ ਹੈਪੀ ਗਰਗ, ਜਗਤਾਰ ਸਿੰਘ ਤਾਰੀ ਸ਼ੇਰਪੁਰ ਸੋਢੀਆ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ 'ਆਪ' ਆਗੂ ਤੇ ਵਰਕਰ ਹਾਜ਼ਰ ਸਨ |