ਮਲੇਰਕੋਟਲਾ, 9 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਇਕਾਈ ਜ਼ਿਲ੍ਹਾ ਮਲੇਰਕੋਟਲਾ ਦੀ ਅੱਜ ਇਕ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਹੁ-ਗਿਣਤੀ ਵਿਚ ਨੰਬਰਦਾਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਗੁਆਰਾ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਨੰਬਰਦਾਰੀ ਜੱਦੀ ਪੁਸ਼ਤੀ ਅਤੇ ਮਾਣ ਭੱਤਾ ਪੰਜ ਹਜ਼ਾਰ ਰੁਪਏ ਕਰਨ ਦੀ ਮੰਗ ਕੀਤੀ | ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਹਥਨ, ਜਨਰਲ ਸਕੱਤਰ ਸੁਖਵਿੰਦਰ ਸਿੰਘ ਆਦਮਪਾਲ, ਜ਼ਿਲ੍ਹਾ ਜਨਰਲ ਸਕੱਤਰ ਜਗਰੂਪ ਸਿੰਘ ਸੰਗਾਲੀ, ਖਜ਼ਾਨਚੀ ਹਰਪਾਲ ਸਿੰਘ ਮਾਣਕਮਾਜਰਾ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮੋਰਾਂਵਾਲੀ, ਮੀਤ ਪ੍ਰਧਾਨ ਗੁਰਮੇਲ ਸਿੰਘ ਗੁਆਰਾ, ਮਨਜੀਤ ਸਿੰਘ ਭੈਣੀ ਖ਼ੁਰਦ, ਮੈਂਬਰ ਬੱਗਾ ਸਿੰਘ ਭੋਗੀਵਾਲ, ਸਿਕੰਦਰ ਸਿੰਘ ਭੋਗੀਵਾਲ, ਹਰਚੇਤ ਸਿੰਘ ਫ਼ੈਜ਼ਗੜ੍ਹ, ਸਮਸ਼ੇਰ ਸਿੰਘ ਭੈਣੀ ਕਲਾਂ, ਪ੍ਰਕਾਸ਼ ਸਿੰਘ ਮੋਰਾਂਵਾਲੀ, ਸੁਖਮਿੰਦਰ ਸਿੰਘ ਆਹਨਖੇੜੀ, ਦੇਵਰਾਜ ਆਹਨਖੇੜੀ, ਨਿਰਮਲ ਸਿੰਘ ਕੁਠਾਲਾ, ਕੁਲਦੀਪ ਸਿੰਘ ਮਾਣਕਵਾਲ, ਗੁਰਮੀਤ ਸਿੰਘ ਰੁਸਤਮਗੜ, ਤੇਜਿੰਦਰ ਸਿੰਘ ਸ਼ੇਰਵਾਨੀਕੋਟ, ਕਰਤਾਰ ਸਿੰਘ ਚੌਂਕੀਦਾਰ ਭੋਗੀਵਾਲ, ਬਲਵਿੰਦਰ ਸਿੰਘ ਮੋਰਾਂਵਾਲੀ ਆਦਿ ਨੰਬਰਦਾਰ ਹਾਜ਼ਰ ਸਨ |