21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਲਪਾਈਨ ਸਕੂਲ ਦੇ ਖਿਡਾਰੀ ਨੇ ਸੂਬਾ ਪੱਧਰੀ ਹਾਕੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ <br/>

ਅਜੀਤ ਡੈਸਕ 10-12-2025
ਭਵਾਨੀਗੜ੍ਹ, 9 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਲਪਾਈਨ ਸਕੂਲ ਦੇ ਖਿਡਾਰੀ ਨੇ ਸੂਬਾ ਪੱਧਰੀ ਹਾਕੀ ਦੇ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਦਿਆਂ ਜ਼ਿਲ੍ਹਾ ਸੰਗਰੂਰ, ਇਲਾਕੇ, ਸਕੂਲ ਅਤੇ ਮਾਪਿਆਂ ਦਾ ਨਾਮ ਉ ੱਚਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਅਤੇ ਪਿ੍ੰਸੀਪਲ ਰੋਮਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਫਤਿਹਅਜੀਜ ਸਿੰਘ ਦੀ ਅੰਡਰ-11 ਹਾਕੀ ਦੇ ਮੁਕਾਬਲਿਆਂ ਵਿਚ ਖੇਡਦੇ ਹੋਏ ਜ਼ਿਲ੍ਹਾ ਪੱਧਰ 'ਤੇ ਚੋਣ ਹੋਈ, ਜਿਸ ਤੋਂ ਬਾਅਦ ਫਤਿਹਅਜੀਜ ਸਿੰਘ ਨੂੰ ਸਟੇਟ ਪੱਧਰ ਤੇ ਖੇਡਣ ਦਾ ਮੌਕਾ ਮਿਲਿਆ ਅਤੇ ਉਸ ਨੇ ਰੋਪੜ ਵਿਖੇ ਹੋਏ 45ਵੇਂ ਸਟੇਟ ਪੱਧਰੀ ਹਾਕੀ ਦੇ ਮੁਕਾਬਲਿਆਂ ਵਿਚ ਅੰਡਰ-11 ਸਟੇਟ ਪੱਧਰ ਵਿਚੋਂ ਦੂਜਾ ਸਥਾਨ ਪ੍ਰਾਪਤ ਕਰ ਕੇ, ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਆਉਣ 'ਤੇ ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਅਤੇ ਪਿ੍ੰਸੀਪਲ ਰੋਮਾ ਅਰੋੜਾ ਨੇ ਖਿਡਾਰੀ ਨੂੰ ਸਨਮਾਨਿਤ ਕਰਦਿਆਂ ਹੋਰ ਮਿਹਨਤ ਕਰਕੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਕੌਮੀ ਪੈਨਸ਼ਨ ਦਿਹਾੜਾ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਮੁਕੰਮਲ-ਪ੍ਰਧਾਨ ਜਸਦੇਵ ਸਿੰਘ <br/> ਅਗਲੀ ਖ਼ਬਰ ਜੱਦੀ-ਪੁਸ਼ਤੀ ਨੰਬਰਦਾਰੀ ਅਤੇ ਮਾਣ ਭੱਤਾ ਪੰਜ ਹਜ਼ਾਰ ਰੁਪਏ ਕੀਤਾ ਜਾਵੇ-ਗੁਰਮੇਲ ਸਿੰਘ ਗੁਆਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।