21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫ਼ਿਕੇਟ ਅਤੇ 3,49,500 ਰੁਪਏ ਦੇ ਨਕਦ ਇਨਾਮ ਪ੍ਰਦਾਨ <br/>

ਅਜੀਤ ਡੈਸਕ 10-12-2025
ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ | ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਬੋਤਮ ਪੁਲਿਸ ਫੋਰਸਾਂ ਵਿਚ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵਲੋਂ ਵੱਡੀ ਮੁਹਿੰਮ ਆਰੰਭੀ ਗਈ ਹੈ | ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਪੁਲਿਸ ਵਿਭਾਗ ਦਾ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣਾ 100 ਫ਼ੀਸਦੀ ਯੋਗਦਾਨ ਪਾਵੇ, ਤਾਂ ਜੋ ਇਸ ਅਲਾਮਤ ਨੂੰ ਅਸੀਂ ਸੂਬੇ ਵਿਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ | ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਡੀ.ਜੀ.ਪੀ. ਡਿਸਕ, ਪ੍ਰਸੰਸਾ ਪੱਤਰ, ਸੀਸੀ-1 ਸਰਟੀਫਿਕੇਟ ਅਤੇ ਨਗਦ ਇਨਾਮ ਪ੍ਰਾਪਤ ਕਰਨ ਵਾਲੇ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੌਸਲਾ ਅਫ਼ਜ਼ਾਈ ਹੋਰਨਾਂ ਪੁਲਿਸ ਮੁਲਾਜ਼ਮਾਂ ਨੂੰ ਵੀ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਪੁਲਿਸ ਫੋਰਸ ਪਾਸੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਚੰਗੀ ਤਰ੍ਹਾਂ ਕੰਮ ਲਿਆ ਜਾ ਰਿਹਾ ਹੈ, ਜੋ ਕਿ ਸਲਾਹੁਣਯੋਗ ਹੈ | ਇਸ ਮੌਕੇ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਪੁਲਿਸ ਸੰਗਰੂਰ ਦੀ ਕਾਰਗੁਜ਼ਾਰੀ ਰਿਪੋਰਟ ਦਿੰਦਿਆਂ ਕਿਹਾ ਕਿ ਸੰਗਰੂਰ ਪੁਲਿਸ ਨੇ 22 ਨਵੰਬਰ 2023 ਤੋਂ ਹੁਣ ਤੱਕ ਐਨ.ਡੀ.ਪੀ.ਐੱਸ. ਐਕਟ ਤਹਿਤ 23 ਸਮਗਲਰਾਂ ਦੀ ਕੁਲ 3 ਕਰੋੜ 93 ਲੱਖ 60 ਹਜ਼ਾਰ ਰੁਪਏ ਦੀ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਫੜਨ ਸਮੇਤ ਨਸ਼ਿਆਂ ਦਾ ਸਪਲਾਈ ਲਾਈਨ ਨੂੰ ਤੋੜਨ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਸਮਾਗਮ ਦੌਰਾਨ ਮੰਚ ਸੰਚਾਲਨ ਡੀ.ਐੱਸ.ਪੀ. ਸੁਖਦੇਵ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਐੱਸ.ਪੀ. ਨਵਰੀਤ ਸਿੰਘ ਵਿਰਕ, ਐੱਸ.ਪੀ. ਰਾਜੇਸ਼ ਛਿੱਬਰ ਸਮੇਤ ਜ਼ਿਲ੍ਹੇ ਦੇ ਸਮੂਹ ਡੀ.ਐੱਸ.ਪੀ ਤੇ ਐੱਸ.ਐੱਚ.ਓ ਮੌਜੂਦ ਸਨ |

ਪਿਛਲੀ ਖ਼ਬਰ ਮਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ 'ਬੰਦੇ ਤੋਂ ਇਨਸਾਨ' ਕਾਵਿ ਸੰਗ੍ਰਹਿ ਉੱਪਰ ਕਰਵਾਈ ਗੋਸ਼ਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।