ਸੰਦੌੜ, 9 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਬਲਾਕ ਸੰਮਤੀ ਜੋਨ ਸੰਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਅਮਨਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦੇ ਹੋਏ ਅੱਜ ਪਿੰਡ ਸੰਦੌੜ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਾਂਗਰਸੀ ਉਮੀਦਵਾਰ ਅਮਨਦੀਪ ਸਿੰਘ ਅਮਨਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਕੰਗਾਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿਤਾਂ ਦੀ ਰਾਖੀ ਕਰ ਸਕਦੀ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਝਨੇਰ, ਅਮਰੀਕ ਸਿੰਘ ਕਹਿਲ, ਚਮਕੌਰ ਸਿੰਘ ਕੌਰਾ ਸਾਬਕਾ ਸਰਪੰਚ, ਹਰਵਿੰਦਰ ਸਿੰਘ ਗੋਰਾ, ਪਰਮਜੀਤ ਸਿੰਘ ਕਹਿਲ, ਕੇਵਲ ਸਿੰਘ ਝਨੇਰ, ਜਸਪ੍ਰੀਤ ਸਿੰਘ ਜੱਸਾ, ਹਰਮਨ ਸਿੰਘ ਕਸਬਾ ਭੁਰਾਲ, ਬਿੱਟੂ ਸਿੰਘ, ਦਵਿੰਦਰ ਸਿੰਘ ਘੁੱਲਾ, ਸ਼ਨੀ ਸਿੰਘ, ਕੁਲਬੀਰ ਸਿੰਘ, ਹਰਭਜਨ ਸਿੰਘ, ਸੋਨੀ ਸਿੰਘ ਆਦਿ ਹਾਜ਼ਰ ਸਨ |