ਲਹਿਰਾਗਾਗਾ, 9 ਦਸੰਬਰ (ਅਸ਼ੋਕ ਗਰਗ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਛਾਜਲੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਬੀਬਾ ਰਾਜ ਕੌਰ ਪਤਨੀ ਪਵਿੱਤਰ ਸਿੰਘ ਗੰਢੂਆਂ ਅਤੇ ਬਲਾਕ ਸੰਮਤੀ ਜ਼ੋਨ ਸੰਗਤਪੁਰਾ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌਰ ਪਤਨੀ ਗੁਰਪਾਲ ਸਿੰਘ ਨਿੱਕਾ ਦੇ ਹੱਕ ਵਿਚ ਪਿੰਡ ਖੋਖਰ-ਖੁਰਦ ਵਿਖੇ ਰੱਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਸਰਪੰਚ ਬਲਦੀਪ ਸਿੰਘ ਨੇ ਪਿੰਡ ਵਾਸੀਆਂ ਨੂੰ ਪਿੰਡ ਅੰਦਰ ਹੋਏ ਵਿਕਾਸ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਐਲਾਨ ਕੀਤਾ ਕਿ ਜੇਕਰ ਇਨ੍ਹਾਂ ਉਮੀਦਵਾਰਾਂ ਦੀਆਂ ਵੋਟਾਂ ਪਿੰਡ ਵਿਚੋਂ ਘੱਟ ਜਾਂਦੀਆਂ ਹਨ ਤਾਂ ਉਹ 18 ਦਸੰਬਰ ਨੂੰ ਪਿੰਡ ਦੀ ਸਰਪੰਚੀ ਤੋਂ ਅਸਤੀਫ਼ਾ ਦੇ ਦੇਣਗੇ | ਪਵਿੱਤਰ ਸਿੰਘ ਗੰਢੂਆਂ ਤੇ ਗੁਰਪਾਲ ਸਿੰਘ ਨੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਬੀਬਾ ਰਾਜ ਕੌਰ ਤੇ ਗੁਰਪ੍ਰੀਤ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਫ਼ੰਡਾਂ ਨਾਲ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦਾ ਜੋ ਵਿਕਾਸ ਕਰਵਾਇਆ ਹੈ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ | ਕੰਵਲਜੀਤ ਸਿੰਘ ਢੀਂਡਸਾ ਨੇ ਭਗਵੰਤ ਮਾਨ ਸਰਕਾਰ ਵਲੋਂ ਖੇਤਾਂ ਦੇ ਪਾਣੀ, ਸਕੂਲਾਂ ਲਈ ਦਿੱਤੀਆਂ ਗਰਾਂਟਾਂ, ਮੁਫ਼ਤ ਬਿਜਲੀ, ਖੇਡ ਸਟੇਡੀਅਮ ਬਣਾਉਣ ਅਤੇ ਨੌਜਵਾਨਾਂ ਨੂੰ ਦਿੱਤੀਆਂ 52000 ਨੌਕਰੀਆਂ ਦੇ ਆਧਾਰ 'ਤੇ ਵੋਟਾਂ ਮੰਗੀਆਂ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪੀਤੂ ਸਰਪੰਚ, ਗੁਰਪਿਆਰ ਸਿੰਘ ਚੱਠਾ, ਮਾਰਕੀਟ ਕਮੇਟੀ ਸੂਲਰ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਪਿੰਡ ਸੰਗਤਪੁਰਾ ਦੇ ਸਰਪੰਚ ਹਰਪਾਲ ਸਿੰਘ, ਪੰਚਾਇਤ ਮੈਂਬਰ ਮਿੱਠੂ ਸਿੰਘ ਖੋਖਰ, ਗੱਗੀ ਸੰਗਤਪੁਰਾ ਮੌਜੂਦ ਸਨ |