21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਲੋਕਲ ਆਗੂ ਰਣਜੀਤ ਸਿੰਘ ਰੰਧਾਵਾ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ

ਅਜੀਤ ਡੈਸਕ 10-12-2025

ਧੂਰੀ, 9 ਦਸੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਧੂਰੀ ਹਲਕੇ ਦੇ ਉੱਘੇ ਅਕਾਲੀ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੂੰ ਧੂਰੀ ਹਲਕੇ ਦਾ ਇੰਚਾਰਜ ਲਗਾਉਣ ਤੇ ਧੂਰੀ ਹਲਕੇ ਦੇ ਅਕਾਲੀ ਆਗੂ ਸੁਰਿੰਦਰਜੀਤ ਸਿੰਘ ਭੋਲਾ ਸੇਖੋਂ ਧੂਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੇ ਹਲਕਾ ਇੰਚਾਰਜ ਲੱਗਣ ਤੇ ਧੂਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਉਨ੍ਹਾਂ ਕਿਹਾ ਕਿ ਬਹੁਤ ਲੰਮੇ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਲੋਕਲ ਧੂਰੀ ਹਲਕੇ ਦੇ ਆਗੂ ਨੂੰ ਹਲਕਾ ਇੰਚਾਰਜ ਲਗਾਇਆ ਹੈ | ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਰੰਧਾਵਾ ਕਾਤਰੋਂ ਇੱਕ ਮਿਹਨਤੀ, ਇਮਾਨਦਾਰ ਅਤੇ ਨਿਧੜਕ ਆਗੂ ਹਨ ਅਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਮਜ਼ਬੂਤ ਕਰਨ ਲਈ ਰਣਜੀਤ ਸਿੰਘ ਰੰਧਾਵਾ ਵਰਗੇ ਆਗੂ ਦੀ ਮੁੱਖ ਲੋੜ ਹੈ |

ਪਿਛਲੀ ਖ਼ਬਰ 15 ਬਲਾਕ ਸੰਮਤੀਆਂ ਅਤੇ 3 ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਦੇ ਉਮੀਦਵਾਰ ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਰਿਕਾਰ... ਅਗਲੀ ਖ਼ਬਰ ਜੇ 'ਆਪ' ਦੇ ਉਮੀਦਵਾਰਾਂ ਦੀਆਂ ਸਾਡੇ ਪਿੰਡ 'ਚੋਂ ਵੋਟਾਂ ਘਟੀਆਂ ਤਾਂ ਦੇਵਾਂਗਾ ਸਰਪੰਚੀ ਤੋਂ ਅਸਤੀਫ਼ਾ-ਬਲਦੀਪ ਸਰਪੰਚ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।