ਮਲੇਰਕੋਟਲਾ, 9 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਨਾਬ ਜਾਫ਼ਰ ਅਲੀ ਭੈਣੀ ਕੰਬੋਆਂ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਮਲੇਰਕੋਟਲਾ ਦੀਆਂ ਤਿੰਨ ਜ਼ਿਲ੍ਹਾ ਪ੍ਰੀਸ਼ਦ ਅਤੇ 15 ਬਲਾਕ ਸੰਮਤੀ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਰਿਕਾਰਡ ਤੋੜ ਜਿੱਤਾਂ ਦਰਜ ਕਰ ਕੇ ਇਤਿਹਾਸ ਰਚਣਗੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਨੇ ਖ਼ੁਦ ਇਨ੍ਹਾਂ ਚੋਣਾਂ ਦੀ ਕਮਾਨ ਖ਼ੁਦ ਸੰਭਾਲੀ ਹੋਈ ਹੈ ਅਤੇ ਉਹ ਆਪਣੇ ਸਾਥੀਆਂ ਸਮੇਤ ਹਰੇਕ ਵੋਟਰ ਤੱਕ ਖ਼ੁਦ ਪਹੁੰਚ ਕਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਲਗਾਤਾਰ ਮਿਹਨਤ ਕਰ ਰਹੇ ਹਨ |