ਅਹਿਮਦਗੜ੍ਹ, 9 ਦਸੰਬਰ (ਰਣਧੀਰ ਸਿੰਘ ਮਹੋਲੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਨ ਕਰ ਕੇ ਮਾਹੌਲ ਨੂੰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ਇੰਚਾਰਜ ਸੁਮਿਤ ਸਿੰਘ ਮਾਨ ਬੁਲਾਰਾ ਆਲ ਇੰਡੀਆ ਕਾਂਗਰਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦੇ ਹੋਏ ਹਲਕੇ ਦੇ ਸੀਨੀਅਰ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਿੰਡਾਂ ਦੇ ਵੋਟਰਾਂ ਨੂੰ ਸਰਬਪੱਖੀ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸੁਮਿਤ ਸਿੰਘ ਮਾਨ ਅਤੇ ਬਲਾਕ ਕਾਂਗਰਸ ਪ੍ਰਧਾਨ ਦਿਹਾਤੀ ਰੁਪਿੰਦਰ ਸਿੰਘ ਕੰਗਣਵਾਲ, ਸਾਬਕਾ ਸਰਪੰਚ ਜਗਦੇਵ ਸਿੰਘ ਭੋਲਾ, ਸਰਪੰਚ ਸ਼ਗੀਰ ਹਾਜੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਗਣਵਾਲ ਤੋਂ ਬਲਬੀਰ ਕੌਰ ਪਤਨੀ ਬਿੱਕਰ ਸਿੰਘ ਸਾਬਕਾ ਸਰਪੰਚ, ਬਲਾਕ ਸੰਮਤੀ ਜ਼ੋਨ ਜੰਡਾਲੀ ਕਲਾਂ ਤੋਂ ਕਮਲਪ੍ਰੀਤ ਕੌਰ ਅਤੇ ਦਹਿਲੀਜ਼ ਕਲਾਂ ਜ਼ੋਨ ਤੋਂ ਰਵਿੰਦਰ ਸਿੰਘ ਮਹੇਰਨਾ ਆਦਿ ਉਮੀਦਵਾਰਾਂ ਦੇ ਹੱਕ ਵਿਚ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਅਤੇ ਪਿੰਡ ਵਾਸੀਆਂ ਵੱਲੋਂ ਭਰਭੂਰ ਸਮਰਥਨ ਦਿੱਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ, ਸਰਪੰਚ ਸਗੀਰ ਖਾਨ, ਸਾਬਕਾ ਸਰਪੰਚ ਜਗਦੇਵ ਸਿੰਘ ਛੰਨਾ, ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਬਿੱਲਾ, ਜਸਵਿੰਦਰ ਸਿੰਘ ਚੀਮਾ, ਕਮਲ ਕੰਗਣਵਾਲ, ਜੰਗਦੀਨ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵਰਕਰ ਹਾਜ਼ਰ ਸਨ |