ਧੂਰੀ, 9 ਦਸੰਬਰ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਧੂਰੀ ਪਿੰਡ, ਬੇਨੜਾ, ਲੱਡਾ, ਕਾਂਝਲਾ, ਕਾਂਝਲੀ, ਹਸਨਪੁਰ, ਕਿਲਾਂ ਹਕੀਮਾਂ, ਬਟੂਹਾ, ਨੱਤ, ਬਾਲੀਆਂ, ਕੁੰਬੜਵਾਲ ਅਤੇ ਪਿੰਡ ਧੰਦੀਵਾਲ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਹੱਕ ਵਿਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਉਹ ਲੋਕਾਂ ਦੇ ਕੰਮਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ | ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਆਪ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ੁਸ਼ਹਾਲ ਰਾਜ ਤੋਂ ਹਰ ਵਰਗ ਖ਼ੁਸ਼ ਹੈ ਅਤੇ ਪੰਜਾਬ ਦੇ ਲੋਕ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭਾਰੀ ਜੇਤੂ ਫ਼ਤਵਾ ਦੇਣਗੇ | ਇਸ ਮੌਕੇ ਗੋਪਾਲ ਕਿ੍ਸ਼ਨ ਪਾਨੀ ਸਰਪੰਚ ਬੇਨੜਾ, ਅਮਨਦੀਪ ਸਿੰਘ ਸਰਪੰਚ ਧੂਰੀ ਪਿੰਡ, ਸਰਪੰਚ ਦਵਿੰਦਰ ਸਿੰਘ ਧੂਰਾ, ਆਪ ਆਗੂ ਪਰਮਜੀਤ ਸਿੰਘ ਕਾਂਝਲਾ, ਬਲਦੇਵ ਸਿੰਘ ਦੇਵ ਸਾਬਕਾ ਸਰਪੰਚ, ਨਿਰਮਲ ਸਿੰਘ ਨਿੰਮਾ ਸ਼ੇਰਪੁਰ, ਗੁਰਚਰਨ ਸਿੰਘ ਕਾਲਾ ਬਲਾਕ ਪ੍ਰਧਾਨ, ਲਾਭ ਸਿੰਘ, ਕੋਸਲਰ ਪੁਸ਼ਪਿੰਦਰ ਸ਼ਰਮਾ, ਮੱਖਣ ਲਾਲ ਲਿੱਧੜਾਂ, ਜੱਗੀ ਧੂਰੀ ਪਿੰਡ ਉਮੀਦਵਾਰ ਬਲਾਕ ਸੰਮਤੀ, ਕੁਲਵਿੰਦਰ ਸਿੰਘ ਉਮੀਦਵਾਰ ਬਲਾਕ ਸੰਮਤੀ, ਜਗਤਾਰ ਸਿੰਘ ਬਾਗੜੀ ਆਪ ਫਾੳਾੂਡਰ ਮੈਂਬਰ ਸਲੇਮਪੁਰ, ਭਿੰਦਾ ਵਿਰਕ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪੰਚ ਅਤੇ ਆਮ ਆਗੂ ਅਤੇ ਵਰਕਰ ਹਾਜ਼ਰ ਸਨ |