21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗੋਲਡੀ ਖੰਗੂੜਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪਿਆਰ ਸਿੰਘ ਧੂਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਧੂਰੀ, 9 ਦਸੰਬਰ (ਲਖਵੀਰ ਸਿੰਘ ਧਾਂਦਰਾ) - ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਜ਼ਿਲ੍ਹਾ ਪ੍ਰੀਸ਼ਦ ਮੀਮਸਾ ਜੋਨ ਤੋਂ ਉਮੀਦਵਾਰ ਗੁਰਪਿਆਰ ਸਿੰਘ ਧੂਰਾ ਅਤੇ ਵੱਖ-ਵੱਖ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਕਰਦਿਆਂ ਲੋਕਾ ਨੂੰ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲੋਕ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਦੋਵਾਂ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਕਾਹਲੇ ਕਦਮੀ ਹਨ | ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਦੇ ਵਿਸ਼ਵਾਸ 'ਤੇ ਖਰਾ ਨਹੀਂ ਉੱਤਰੀਆਂ ਅਤੇ ਹੁਣ ਲੋਕ ਤਬਦੀਲੀ ਦੇ ਮੂਡ ਵਿਚ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕੋ ਪਾਰਟੀ ਹੈ ਜੋ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਅਤੇ ਜਨਤਾ ਨੂੰ ਰਾਹਤ ਪਹੁੰਚਾਉਣ ਦੀ ਸਮਰੱਥਾ ਰੱਖਦੀ ਹੈ | ਇਸ ਮੌਕੇ ਇੰਦਰਪਾਲ ਸਿੰਘ ਗੋਲਡੀ ਕਹੇਰੂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੇਹਕੇ ਨੇ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲ੍ਹਾ <br/> ਅਗਲੀ ਖ਼ਬਰ ਭਰਾਜ ਨੇ ਕਰਮਜੀਤ ਕੌਰ ਲਈ ਮੰਗੀਆਂ ਵੋਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।