21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੇਹਕੇ ਨੇ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲ੍ਹਾ <br/>

ਅਜੀਤ ਡੈਸਕ 10-12-2025
ਮਲੇਰਕੋਟਲਾ, 9 ਦਸੰਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ ਅੱਜ ਸਾਥੀਆਂ ਸਮੇਤ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਨੇ ਅਕਾਲੀ ਆਗੂ ਸਤਿੰਦਰ ਸਿੰਘ ਸੇਹਕੇ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਆਖਿਆ ਕਿ ਪਾਰਟੀ ਵਲੋਂ ਸਦਾ ਹੀ ਸਖ਼ਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੇਹਕੇ ਦਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਚੰਗਾ ਜਨਤਕ ਆਧਾਰ ਹੈ, ਉਹ ਅਕਾਲੀ ਦਲ ਦੇ ਉੱਚ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ | ਇਸ ਲਈ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਹੈ | ਹੁਣ ਉਹ ਅਤੇ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਦੇ ਲਈ ਆਪਣੀਆਂ ਸੇਵਾਵਾਂ ਦੇਣਗੇ | ਅਕਾਲੀ ਆਗੂ ਸੇਹਕੇ ਨੇ ਆਖਿਆ ਕਿ ਉਹ ਪ੍ਰੋ. ਗੱਜਣਮਾਜਰਾ ਦੀਆਂ ਵਿਕਾਸ ਕਾਰਜਾਂ ਸਬੰਧੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵੱਲ ਆਏ ਹਨ | ਇਸ ਮੌਕੇ ਸੀਨੀਅਰ ਆਗੂ ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ, ਪੀ.ਏ. ਰਾਜੀਵ ਕੁਮਾਰ ਤੋਗਾਹੇੜੀ, ਸੀਨੀਅਰ ਆਗੂ ਸੁਖਪਾਲ ਸਿੰਘ ਧੀਰੋਮਾਜਰਾ, ਸਰਪੰਚ ਤੇਜਿੰਦਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਫਤਿਹ ਸਿੰਘ, ਕੇਵਲ ਸਿੰਘ, ਗੁਰਮੇਲ ਸਿੰਘ, ਨਿਰਮਲਜੀਤ ਸਿੰਘ, ਕੁਲਦੀਪ ਸਿੰਘ, ਹਰਪਲਵਿੰਦਰ ਸਿੰਘ, ਹੰਸ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿਚ ਮਸਤੂਆਣਾ ਸਾਹਿਬ ਕਾਲਜ ਦੀ ਕਬੱਡੀ ਟੀਮ ਨੇ ਕੀਤਾ ਦੂਜਾ ਸਥਾਨ ਹਾਸਲ <br/> ਅਗਲੀ ਖ਼ਬਰ ਗੋਲਡੀ ਖੰਗੂੜਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪਿਆਰ ਸਿੰਘ ਧੂਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।