21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿਚ ਮਸਤੂਆਣਾ ਸਾਹਿਬ ਕਾਲਜ ਦੀ ਕਬੱਡੀ ਟੀਮ ਨੇ ਕੀਤਾ ਦੂਜਾ ਸਥਾਨ ਹਾਸਲ <br/>

ਅਜੀਤ ਡੈਸਕ 10-12-2025
ਮਸਤੂਆਣਾ ਸਾਹਿਬ, 9 ਦਸੰਬਰ (ਦਮਦਮੀ) - ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿਚ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਕਬੱਡੀ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਮ ਰੌਸ਼ਨ ਕੀਤਾ, ਉੱਥੇ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦਾ ਵੀ ਨਾਮ ਚਮਕਾਇਆ | ਇਨ੍ਹਾਂ ਕਬੱਡੀ ਖਿਡਾਰੀਆਂ ਦੀ ਜਿੱਤ ਦੀ ਖ਼ੁਸ਼ੀ ਵਿਚ ਅਕਾਲ ਕਾਲਜ ਕੌਂਸਲ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਟੀਮ ਕੋਚ ਪ੍ਰੋਫੈਸਰ ਸੋਹਨਦੀਪ ਸਿੰਘ ਜੁਗਨੂੰ ਅਤੇ ਮੈਨੇਜਰ ਪ੍ਰੋਫੈਸਰ ਸੁਖਵਿੰਦਰ ਸਿੰਘ ਮਾਨ ਤੋਂ ਇਲਾਵਾ ਸਮੂਹ ਖਿਡਾਰੀਆਂ ਦੀ ਖੂਬ ਪ੍ਰਸ਼ੰਸਾ ਕੀਤੀ ਗਈ, ਜਿਨ੍ਹਾਂ ਨੇ ਸਖ਼ਤ ਮਿਹਨਤ ਕਰ ਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਚਮਕਾਇਆ ਹੈ | ਪਿ੍ੰਸੀਪਲ ਡਾਕਟਰ ਗੀਤਾ ਠਾਕਰ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੂੰ ਜਾਂਦਾ ਹੈ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੱਚਿਆਂ ਨੂੰ ਸਮੇਂ ਸਮੇਂ ਵੱਖ-ਵੱਖ ਸਹੂਲਤਾਂ ਦੇ ਕੇ ਹੌਸਲਾ ਦਿੰਦੇ ਰਹੇ ਹਨ | ਇਸ ਮੌਕੇ ਕੌਂਸਲ ਪ੍ਰਬੰਧਕਾਂ ਵੱਲੋਂ ਲੱਡੂ ਵੀ ਵੰਡੇ ਗਏ | ਜ਼ਿਕਰਯੋਗ ਹੈ ਕਿ ਇਹ ਖੇਡਾਂ ਬੀਤੇ ਦਿਨੀਂ ਬੀਕਾਨੇਰ ਰਾਜਸਥਾਨ ਵਿਖੇ ਕਰਵਾਈਆਂ ਗਈਆਂ | ਇਸ ਮੌਕੇ ਕਬੱਡੀ ਦੇ ਹੋਏ ਸਖ਼ਤ ਮੁਕਾਬਲਿਆਂ ਵਿਚ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਕਬੱਡੀ ਟੀਮ ਵੱਲੋਂ ਦੂਸਰਾ ਸਥਾਨ ਹਾਸਲ ਕੀਤਾ | ਜਦੋਂ ਕਿ ਲਵਲੀ ਯੂਨੀਵਰਸਿਟੀ ਜਲੰਧਰ ਵੱਲੋਂ ਪਹਿਲਾ ਸਥਾਨ ਹਾਸਿਲ ਕੀਤਾ ਗਿਆ, ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਤੀਸਰਾ ਸਥਾਨ ਹਾਸਿਲ ਕੀਤਾ | ਟੀਮ ਦੇ ਕੋਚ ਪ੍ਰੋਫੈਸਰ ਜੁਗਨੂੰ ਅਤੇ ਮੈਨੇਜਰ ਪ੍ਰੋਫੈਸਰ ਸੁੱਖੀ ਮਾਨ ਨੇ ਫ਼ਖ਼ਰ ਮਹਿਸੂਸ ਕਰਦਿਆਂ ਦੱਸਿਆ ਕਿ ਇਸ ਕਬੱਡੀ ਟੀਮ ਵਿਚ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਦੇ ਅੱਠ ਖਿਡਾਰੀ ਸਨ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਕੌਂਸਲ ਪ੍ਰਬੰਧਕਾਂ ਵੱਲੋਂ ਪਿ੍ੰਸੀਪਲ ਡਾ ਗੀਤਾ ਠਾਕਰ ਤੋਂ ਇਲਾਵਾ ਸਮੂਹ ਸਟਾਫ਼ ਵੱਲੋਂ ਟੀਮ ਕੋਚ ਪ੍ਰੋਫੈਸਰ ਜੁਗਨੂੰ, ਟੀਮ ਮੈਨੇਜਰ ਪ੍ਰੋਫੈਸਰ ਮਾਨ ਸਮੇਤ ਕਬੱਡੀ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ, ਸਪੋਰਟਸ ਡਾਇਰੈਕਟਰ ਡਾਕਟਰ ਜਤਿੰਦਰ ਦੇਵ ਸਮੇਤ ਹੋਰ ਕੌਂਸਲ ਮੈਂਬਰ ਅਤੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਕੈਂਪ ਵਿਚ 70 ਵਿਅਕਤੀਆਂ ਨੇ ਕੀਤਾ ਖੂਨਦਾਨ ਅਗਲੀ ਖ਼ਬਰ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੇਹਕੇ ਨੇ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲ੍ਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।