21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਲੁਧਿਆਣਾ ਵਿਖੇ 11 ਨੂੰ-ਰਾਜ ਕੁਮਾਰ ਅਰੋੜਾ <br/>

ਅਜੀਤ ਡੈਸਕ 10-12-2025
ਸੰਗਰੂਰ, 9 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪੈਨਸ਼ਨਰਜ਼ ਕੈਨਫੈਰੇਸਨ ਦੇ ਸੂਬਾ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਜੋ ਕਿ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨਾਲ ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਸ੍ਰੀ ਆਰ ਐਲ ਪਾਂਧੀ ਵਿੱਤ ਸਕੱਤਰ ਸ੍ਰੀ ਕਰਨੈਲ ਸਿੰਘ ਸੇਖੋਂ ਸਹਾਇਕ ਵਿੱਤ ਸਕੱਤਰ ਸ੍ਰੀ ਰਜਿੰਦਰ ਸਿੰਘ ਚੰਗਾਲ ਮੌਜੂਦ ਸਨ | ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਜਿਸ ਕਾਰਨ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਵਿਚ ਪੰਜਾਬ ਸਰਕਾਰ ਵਿਰੁੱਧ ਕਾਫ਼ੀ ਰੋਸ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਪੈਨਸ਼ਨਰਜ਼ ਮੰਗਾਂ ਦੀ ਪ੍ਰਾਪਤੀ ਲਈ ਤਿੱਖੇ ਸੰਘਰਸ਼ ਕਰਨ ਲਈ ਸੜਕਾਂ ਤੇ ਉੱਤਰਨ ਲਈ ਮਜਬੂਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਆਪਣਾ ਸਮਾਂ ਲਾਰੇ ਲੱਪੇ ਲਾ ਕੇ ਲੰਘਾ ਰਹੀ ਹੈ | ਸਰਕਾਰ ਵਲੋਂ ਮੰਗਾਂ ਦੇ ਨਿਪਟਾਰੇ ਸਬੰਧੀ ਬਣਾਈ ਗਈ ਸਬ ਕਮੇਟੀ ਮੀਟਿੰਗ ਦਾ ਸਮਾਂ ਦੇ ਕੇ ਹਰ ਵਾਰ ਮੀਟਿੰਗ ਤੋਂ ਪਹਿਲਾਂ ਹੀ ਪੋਸਟਪੋਨ ਕਰ ਦਿੰਦੀ ਹੈ | ਸ੍ਰੀ ਅਰੋੜਾ ਨੇ ਇਹ ਵੀ ਕਿਹਾ ਕਿ ਜੇ ਕਰ ਸਰਕਾਰ ਵਲੋਂ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਕਰਮ ਸਿੰਘ ਧਨੋਆ ਦੀ ਅਗਵਾਈ ਵਿਚ ਪੈਨਸ਼ਨ ਭਵਨ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਵਿਸ਼ੇਸ਼ ਮੀਟਿੰਗ ਵਿਚ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਾਹਿਤਕਾਰਾਂ ਨੇ 'ਅੱਜ ਦੇ ਬੱਚੇ ਕੱਲ੍ਹ ਦੇ ਨੇਤਾ' ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਪੈਸ਼ਲਾਂ ਲਈ ਵਰਤੀ ਜਾਂਦੀ ਲਾਈਨ ਨੰਬਰ 04 ਨੂੰ ਉੱਚਾ ਕਰਨ ਦੀ ਰੇਲਵੇ ਨੇ ਦਿੱਤੀ ਮਨਜ਼ੂਰੀ, ਨਿਰਮਾਣ ਸਮੱਗਰੀ ਲੱਗੀ ਆਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।