21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਗਰੂਰ ਪੁਲਿਸ ਨੇ 62 ਗਰਾਮ ਚਿੱਟਾ, 10 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ

ਅਜੀਤ ਡੈਸਕ 10-12-2025
ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਾ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਸਬੰਧੀ ਸੰਗਰੂਰ ਪੁਲਿਸ ਵਲੋਂ ਲਗਾਤਾਰ ਠੋਸ ਯਤਨ ਕੀਤੇ ਰਹੇ ਹਨ | ਸੁਖਦੇਵ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵਲੋਂ ਲੰਘੇ ਹਫ਼ਤੇ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਤਹਿਤ 03 ਮੁਕੱਦਮੇ ਦਰਜ ਰਜਿਸਟਰ ਕਰ ਕੇ 03 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਦੋਸ਼ੀਆਂ ਪਾਸੋਂ 62 ਗ੍ਰਾਮ ਚਿੱਟਾ/ਹੈਰੋਇਨ, 10 ਹਜਾਰ ਰੁਪੈ ਦੀ ਡਰੰਗ ਮਨੀ ਬਰਾਮਦ ਕਰਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਨ੍ਹਾਂ ਮੁਕੱਦਮਿਆਂ ਤੇ ਇਲਾਵਾ ਹੋਰ ਪਹਿਲੇ ਦਰਜ ਮੁਕੱਦਮਿਆਂ ਵਿਚ ਵੀ 19 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸੀ ਦੌਰਾਨ ਨਸ਼ੇ ਦੀ ਬਿਮਾਰੀ ਤੋ ਪੀੜਤ ਵਿਅਕਤੀਆਂ ਨੂੰ ਨਸੇ ਦੀ ਦਲਦਲ ਤੋਂ ਨਿਜਾਤ ਦਿਵਾਉਣ ਲਈ 18 ਪੀੜਤਾਂ ਨੂੰ ਦਵਾਈ ਦਿਵਾਈ ਅਤੇ 06 ਦਾਖਲ ਕਰਵਾਏ ਗਏ ਹਨ | ਟਰੈਫ਼ਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 168 ਵਹੀਕਲਾਂ ਦੇ ਟਰੈਫ਼ਿਕ ਚਲਾਨ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 15 ਵਿਅਕਤੀਆਂ ਦੇ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਪਬਲਿਕ ਨੂੰ ਇਨਸਾਫ਼ ਦੇਣ ਦੇ ਮੱਦੇਨਜ਼ਰ ਪਬਲਿਕ ਵਲੋਂ ਦਿੱਤੀਆਂ ਗਈਆ 64 ਸ਼ਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼ਹਿਰ ਸੰਗਰੂਰ ਅਤੇ ਸਮੁੱਚੇ ਇਲਾਕਾ ਅੰਦਰ ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਨਸ਼ਾ ਸਬੰਧੀ ਹਾਟ ਸਪਾਟ ਘੋਸ਼ਿਤ ਕੀਤੇ ਇਲਾਕਿਆਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਭੀੜ ਵਾਲੀਆ ਥਾਵਾਂ ਦੀ ਸ਼ਨਾਖ਼ਤ ਕਰ ਕੇ ਸਪੈਸ਼ਲ ਕੈਸੋ ਅਪੇ੍ਰਸ਼ਨ ਤਹਿਤ ਚੈਕਿੰਗ ਕਰਨ ਦੇ ਨਾਲ ਨਾਲ ਪੁਲਿਸ ਵਲੋਂ ਹੋਰ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ |

ਪਿਛਲੀ ਖ਼ਬਰ ਮੀਟਿੰਗ ਕਰਕੇ ਆਪ ਉਮੀਦਵਾਰ ਕਰਮਵੀਰ ਕੌਰ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਸਾਹਿਤਕਾਰਾਂ ਨੇ 'ਅੱਜ ਦੇ ਬੱਚੇ ਕੱਲ੍ਹ ਦੇ ਨੇਤਾ' ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।