21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮਲੇਰਕੋਟਲਾ ਵਿਖੇ ਹੋਣ ਵਾਲਾ ਸੂਫ਼ੀ ਫ਼ੈਸਟੀਵਲ ਮੁਲਤਵੀ <br/>

ਅਜੀਤ ਡੈਸਕ 10-12-2025
ਮਲੇਰਕੋਟਲਾ, 9 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਮਲੇਰਕੋਟਲਾ ਵਿਖੇ 11 ਤੋਂ 13 ਦਸੰਬਰ ਤੱਕ ਆਯੋਜਿਤ ਕੀਤੇ ਜਾਣ ਵਾਲੇ ਮਲੇਰਕੋਟਲਾ ਸੂਫ਼ੀ ਫ਼ੈਸਟੀਵਲ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਮਹੱਤਵਪੂਰਨ ਸੂਫ਼ੀ ਫ਼ੈਸਟੀਵਲ ਦੀਆਂ ਨਵੀਆਂ ਮਿਤੀਆਂ ਜਲਦ ਹੀ ਨਿਰਧਾਰਿਤ ਕਰ ਕੇ ਅਵਾਮ ਨੂੰ ਸੂਚਿਤ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੀ ਅਮੀਰ ਸੂਫ਼ੀ ਵਿਰਾਸਤ ਅਤੇ ਸਭਿਆਚਾਰ ਨੂੰ ਦੇਸ਼-ਦੁਨੀਆ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਯੋਜਿਤ ਇਹ ਫ਼ੈਸਟੀਵਲ ਹੋਰ ਸੁਚਾਰੂ ਪ੍ਰਬੰਧਾਂ ਨਾਲ ਜਲਦ ਹੀ ਇੱਕ ਨਵੀਂ ਮਿਤੀ 'ਤੇ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਮੈਗਾ ਉਲੰਪੀਅਡ ਪ੍ਰੀਿਖ਼ਆ 'ਚੋਂ ਪੰਜਾਬ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ <br/>... ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚੋਣ ਰੈਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।