ਮਲੇਰਕੋਟਲਾ, 9 ਦਸੰਬਰ (ਪਾਰਸ ਜੈਨ)-ਇਲਾਕੇ ਦੀ ਨਾਮਵਰ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਵਲੋਂ ਐਫ.ਏ.ਪੀ ਵਲੋਂ ਕਰਵਾਈ ਮੈਗਾ ਓਲੰਪੀਅਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲ੍ਹਾਂ ਮਾਰੀਆਂ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਦੱਸਿਆਂ ਕਿ ਉਕਤ ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀ ਅਦਿੱਤਿਆ ਸ਼ਰਮਾ ਪੁੱਤਰ ਮਨਦੀਪ ਸ਼ਰਮਾ ਵਾਸੀ ਪਿੰਡ ਕੰਗਣਵਾਲ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇੰਡੀਆ ਬਿਗੈਸਟ ਅਵਾਰਡ (2025) ਹਾਸਲ ਕਰ ਕੇ ਆਪਣੇ ਸਕੂਲ , ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਆਦਿਤਆ ਸ਼ਰਮਾ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਸ. ਨਰਿੰਦਰ ਸਿੰਘ ਵੱਲੋਂ ਵਿਦਿਆਰਥੀ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਮੈਡਮ ਰਮਨਦੀਪ ਕੌਰ, ਪ੍ਰਬੰਧਕ ਸੁਖਚੈਨ ਸਿੰਘ, ਬਲਜੋਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ |