ਮਲੇਰਕੋਟਲਾ, 9 ਦਸੰਬਰ (ਮਨਜਿੰਦਰ ਸਿੰਘ ਸਰੌਦ)-ਅਜੋਕੇ ਸਮੇਂ ਮਾਨਵਤਾ ਦੀ ਭਲਾਈ ਲਈ ਸਾਨੂੰ ਸਾਰਿਆਂ ਨੂੰ ਸਮਾਜ ਸੇਵਾ ਨੂੰ ਪਹਿਲ ਦਿੰਦਿਆਂ ਹੋਇਆਂ ਸਮਾਜਿਕ ਖੇਤਰ ਦੇ ਅੰਦਰ ਚੰਗੇ ਕਾਰਜ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿੱਧ ਪੰਜਾਬੀ ਲੇਖਕ ਗਗਨਦੀਪ ਅੱਤਰੀ ਭੁਰਥਲਾ ਨੇ ਗੱਲਬਾਤ ਦੌਰਾਨ ਕੀਤਾ | ਨੌਜਵਾਨ ਲੇਖਕ ਨੇ ਆਖਿਆ ਕਿ ਅੱਜ ਦੇ ਸਮੇਂ ਅਸੀਂ ਸਾਰੇ ਸਹਿਤ ਨਾਲੋਂ ਟੁੱਟਦੇ ਜਾ ਰਹੇ ਹਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਵਿਸਾਰਦੇ ਹੋਏ ਸਿਰਫ਼ ਨਿੱਜੀ ਗਰਜਾਂ ਨੂੰ ਪਹਿਲ ਦੇ ਕੇ ਆਪਣੇ ਤੱਕ ਸੀਮਤ ਹੋ ਚੁੱਕੇ ਹਾਂ ਪਰ ਚੰਗਾ ਹੋਵੇ ਜੇਕਰ ਅਸੀਂ ਸਮਾਜਿਕ ਕਦਰਾਂ ਕੀਮਤਾਂ ਨੂੰ ਗਲ ਲਾ ਕੇ ਸਮਾਜ ਸੇਵਾ ਨੂੰ ਪਹਿਲ ਦਿੰਦੇ ਹੋਏ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧੀਏ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪੰਜਾਬੀ ਸਾਹਿਤ ਦੇ ਨਾਲ ਜੁੜ ਕੇ ਮਾਨਵਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ | ਅੱਤਰੀ ਭੁਰਥਲਾ ਨੇ ਕਿਹਾ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਦੇ ਲਈ ਸੈਮੀਨਾਰ ਕਰਵਾਏ ਜਾਣ ਤਾਂ ਕਿ ਨਵੀਂ ਪੀੜ੍ਹੀ ਪੰਜਾਬੀ ਦੇ ਨਾਲ ਜੁੜਦਿਆਂ ਅਪਣਾ ਮੂਲ ਪਛਾਣ ਕੇ ਅੱਗੇ ਵਧ ਸਕੇ |