21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਦਿਆਰਥਣ ਅਰਸ਼ਦੀਪ ਕੌਰ ਦੀ ਬਦੌਲਤ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਨੂੰ ਮਿਲਿਆ ਨੈਸ਼ਨਲ ਐਵਾਰਡ <br/>

ਪਿ੍ੰਸੀਪਲ ਡਾ. ਪਰਵਿੰਦਰ ਕੌਰ ਅਤੇ ਵਿਦਿਆਰਥਣ ਅਰਸ਼ਦੀਪ ਕੌਰ ਨੰੂ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 10-12-2025
ਸੰਗਰੂਰ, 9 ਦਸੰਬਰ (ਧੀਰਜ ਪਸੋਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ, ਬਾਲੀਆਂ ਨੇ ਰਾਸ਼ਟਰੀ ਪੱਧਰ 'ਤੇ ਮਾਣ ਹਾਸਿਲ ਕੀਤਾ ਹੈ | ਸਕੂਲ ਦੀ ਸੱਤਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਹਰਸ਼ਪ੍ਰੀਤ ਕੌਰ ਦੀ ਸ਼ਾਨਦਾਰ ਪ੍ਰਾਪਤੀ ਦੇ ਸਨਮਾਨ ਵਜੋਂ ਸਕੂਲ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਰਾਸ਼ਟਰੀ ਪੱਧਰ ਦਾ ਸਨਮਾਨ ਸਮਾਰੋਹ 6 ਦਸੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਐਵਾਰਡ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਦਿੱਤੇ ਗਏ | ਇਸ ਸਮਾਰੋਹ ਦੌਰਾਨ, ਵਿਦਿਆਰਥਣ ਅਰਸ਼ਦੀਪ ਕੌਰ ਨੂੰ 'ਮੈਗਾ ਓਲੰਪੀਆਡ ਕੰਬੈਟ 2025' ਵਿਚ ਅੰਗਰੇਜ਼ੀ ਵਿਸ਼ੇ ਵਿਚ ਸਟੇਟ ਚੈਂਪੀਅਨ ਬਣਨ ਦਾ ਮਾਣ ਹਾਸਿਲ ਹੋਇਆ | ਉਸ ਨੂੰ ਇਹ ਸਨਮਾਨ ਮੈਡਲ ਅਤੇ ਸਰਟੀਫਿਕੇਟ ਦੇ ਰੂਪ ਵਿਚ ਆਪਣੀ ਮਾਤਾ ਸਮੇਤ ਸਟੇਜ 'ਤੇ ਪ੍ਰਾਪਤ ਹੋਇਆ | ਇਸ ਪ੍ਰਾਪਤੀ ਲਈ, ਸਕੂਲ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸੇ ਖ਼ਾਸ ਮੌਕੇ 'ਤੇ, ਸਕੂਲ ਦੀ ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੂੰ ਉਨ੍ਹਾਂ ਦੀ ਯੋਗ ਅਗਵਾਈ ਲਈ 'ਗੋਲਡਨ ਪਿ੍ੰਸੀਪਲ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ, ਅਤੇ ਸਕੂਲ ਦੇ ਅੰਗਰੇਜ਼ੀ ਅਧਿਆਪਕ ਸ਼੍ਰੀ ਜਗਤਾਰ ਸਿੰਘ ਨੂੰ ਵੀ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਪ੍ਰੇਰਣਾਦਾਇਕ ਯੋਗਦਾਨ ਲਈ 'ਇੰਸਪਾਇਰਿੰਗ ਟੀਚਰ ਅਵਾਰਡ' ਮਿਲਿਆ | ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੇ ਇਸ ਸ਼ਾਨਦਾਰ ਸਫ਼ਲਤਾ 'ਤੇ ਐਵਾਰਡ ਜੇਤੂ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਕੂਲ ਦੇ ਵਿਦਿਆਰਥੀ ਭਵਿੱਖ ਵਿਚ ਵੀ ਅਜਿਹੇ ਮਾਣਮੱਤੇ ਮੁਕਾਮ ਹਾਸਲ ਕਰ ਕੇ ਸਕੂਲ ਅਤੇ ਖੇਤਰ ਦਾ ਨਾਮ ਦੇਸ਼ ਭਰ ਵਿਚ ਰੌਸ਼ਨ ਕਰਦੇ ਰਹਿਣਗੇ | ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਵੀ ਸਮੂਹ ਐਵਾਰਡ ਜੇਤੂਆਂ ਨੂੰ ਵਧਾਈ ਦਿੰਦੇ ਹੋਏ, ਸਕੂਲ ਲਈ ਇਸ ਨੂੰ ਇੱਕ ਮਾਣ ਵਾਲੀ ਗੱਲ ਦੱਸਿਆ ਅਤੇ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਕਬੱਡੀ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਨੇ ਦੂਸਰਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਗੁਰਮਤਿ ਸਮਾਗਮ ਦੀ ਹੋਈ ਸੰਪੂਰਨਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।