20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਪ ਆਪ੍ਰੇਟਰ 8 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਪ੍ਰਦਰਸ਼ਨ

ਅਜੀਤ ਡੈਸਕ 23-12-2025
ਸੰਗਰੂਰ, 22 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਉਪਰੇਟਰਜ਼ ਐਸੋਸੀਏਸ਼ਨ ਦੀ ਮੀਟਿੰਗ ਹੇਠ ਹੋਈ | ਸੂਬਾ ਪ੍ਰਧਾਨ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 8 ਜਨਵਰੀ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਗ੍ਰਾਮ ਪੰਚਾਇਤਾਂ ਵਿਚ ਪਿਛਲੇ 15 -20 ਸਾਲਾ ਤੋਂ ਉਪੇਰਟਰਾ ਵਜੋਂ ਕੰਮ ਕਰਦੇ ਆ ਰਹੇ ਹਨ | ਜਥੇਬੰਦੀ ਦੀ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾ ਨੂੰ ਲੈ ਕੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਜਥੇਬੰਦੀ ਦੀ ਇੱਕ ਵੀ ਮੰਗ ਪ੍ਰਵਾਨ ਨਹੀ ਹੋਈ | ਹੁਣ ਜਥੇਬੰਦੀ ਨੇ ਮੰਗਾ ਨੂੰ ਪ੍ਰਵਾਨ ਨਾ ਕਰਨ ਦੇ ਰੋਸ ਵਜੋਂ 8 ਜਨਵਰੀ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਬੋਹੜ ਸਿੰਘ ਜਨਰਲ ਸਕੱਤਰ, ਸੂਬਾ ਖ਼ਜ਼ਾਨਚੀ ਹਰਪ੍ਰੀਤ ਸਿੰਘ, ਸਾਹਿਬ ਸਿੰਘ ਪੈੱ੍ਰਸ ਸਕੱਤਰ ਮਨਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਪ ਦੌਰਾਨ 155 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਵਿਅਕਤੀ ਨੇ ਦਰੱਖਤ ਨਾਲ ਲਟਕ ਕੇ ਕੀਤੀ ਆਤਮ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।