28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਧੁੰਦ ਕਾਰਨ ਸੜਕ ਹਾਦਸੇ 'ਚ ਮਾਂ ਪੁੱਤਰ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 29-12-2025
ਸੁਨਾਮ ਊਧਮ ਸਿੰਘ ਵਾਲਾ, 28 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ-ਪਟਿਆਲਾ ਸੜਕ 'ਤੇ ਪਿੰਡ ਮਰਦਖੇੜਾ ਨੇੜੇ ਧੁੰਦ ਕਾਰਨ ਵਾਪਰੇ ਇਕ ਸੜਕ ਹਾਦਸੇ ਵਿਚ ਮਾਂ ਪੁੱਤਰ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਸੜਕ ਸੁਰੱਖਿਆ ਫੋਰਸ ਦੇ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਅੱਠ ਕੁ ਵਜੇ ਖਨੌਰੀ ਤੋਂ ਸੁਨਾਮ ਜਾ ਰਹੇ ਇਕ ਟਰੱਕ ਅਤੇ ਮਾਨਸਾ ਤੋਂ ਪਟਿਆਲਾ ਵੱਲ ਆ ਰਹੀ ਕਾਰ ਦੀ ਮਰਦਖੇੜਾ ਨੇੜੇ ਪੈ ਰਹੀ ਸੰਘਣੀ ਧੁੰਦ ਕਾਰਨ ਆਪਸ 'ਚ ਟੱਕਰ ਹੋ ਗਈ | ਜਿਸ ਕਾਰਨ ਕਾਰ ਚਾਲਕ ਨੌਜਵਾਨ ਅਰਮਾਨਜੋਤ ਸਿੰਘ ਪੁੱਤਰ ਚਮਕੌਰ ਸਿੰਘ ਪਿੰਡ ਠੂਠਿਆਂਵਾਲੀ (ਮਾਨਸਾ) ਅਤੇ ਉਸ ਦੀ ਮਾਤਾ ਸਿਮਰਨਦੀਪ ਕੌਰ ਗੰਭੀਰ ਜ਼ਖਮੀ ਹੋ ਗਏ ਜਦੋਂ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਉਨ੍ਹਾਂ ਕਿਹਾ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਮਾਂ ਪੁੱਤਰ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ | ਜਿੱਥੇ ਡਾਕਟਰਾਂ ਵਲੋਂ ਹਾਲਤ ਨਾਜ਼ੁਕ ਵੇਖਦੇ ਹੋਏ ਦੋਵਾਂ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਅੱਜ ਅਗਲੀ ਖ਼ਬਰ ਪੰਜਾਬ ਭਵਨ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਬਾਲ ਕਵੀ ਦਰਬਾਰ' ਯਾਦਗਾਰੀ ਹੋ ਨਿੱਬੜਿਆ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।