28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਇਤਿਹਾਸਕ ਕਾਰਨਾਮਿਆਂ ਸਦਕਾ ਸਿੱਖ ਕੌਮ ਨੇ ਬਲਵਾਨ ਇਤਿਹਾਸ ਸਿਰਜਿਆ-ਸ਼ੇਰਪੁਰ, ਦਿਉਸੀ <br/>

ਅਜੀਤ ਡੈਸਕ 29-12-2025
ਸ਼ੇਰਪੁਰ, 28 ਦਸੰਬਰ (ਦਰਸ਼ਨ ਸਿੰਘ ਖੇੜੀ)-ਇਤਿਹਾਸ ਕੌਮਾਂ ਦੀ ਜਿੰਦ-ਜਾਨ ਹੁੰਦਾ ਹੈ | ਪੋਹ ਮਹੀਨੇ ਦਾ ਪੰਦ੍ਹਰਵਾੜਾ ਹਰ ਸਮੇਂ ਸਿੱਖ ਇਤਿਹਾਸ ਵਿਚ ਗੁਰੂਆਂ ਦੀ ਮਹਾਨਤਾ, ਤਿਆਗ, ਕੁਰਬਾਨੀਆਂ ਅਤੇ ਸ਼ਹਾਦਤਾਂ ਦੀ ਯਾਦ ਦਿਵਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਧਾਰਮਿਕ ਸਮਾਗਮ ਸਮੇਂ ਬੋਲਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਗੁਰੂ ਸਾਹਿਬਾਨ ਦੇ ਦਿਖਾਏ ਸੱਚ, ਧਰਮ, ਨਿਆਂ, ਇਨਸਾਫ਼ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦੇ ਹਨ | ਮਾਸਟਰ ਸ਼ੇਰਪੁਰ ਨੇ ਅੱਗੇ ਕਿਹਾ ਕਿ ਨਿੱਕੀਆਂ ਜਿੰਦਾ ਵੱਡੇ ਸਾਕੇ ਸਾਡੇ ਗੌਰਵਮਈ ਇਤਿਹਾਸ ਦੀ ਵਿਲੱਖਣਤਾ ਦੀ ਪਛਾਣ ਹਨ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ੇਰਪੁਰ ਦੇ ਮੁੱਖ ਸੇਵਾਦਾਰ ਭਾਈ ਸੁਖਦੇਵ ਸਿੰਘ ਦਿਉਸੀ ਨੇ ਕਿਹਾ ਕਿ ਗੁਰੂਆਂ ਨੇ ਸਿਖਾਇਆ ਕਿ ਅਕਾਲ ਪੁਰਖ 'ਤੇ ਭਰੋਸਾ ਰੱਖਦਿਆਂ ਜ਼ਬਰ ਤੇ ਜ਼ੁਲਮ ਦੇ ਸਾਹਮਣੇ ਡਟ ਕੇ ਖੜ੍ਹਾ ਹੋਣਾ ਹੀ ਮਨੁੱਖਤਾ ਦੀ ਸੱਚੀ ਸੇਵਾ ਹੈ | ਇਸ ਮੌਕੇ ਬਲਵਿੰਦਰ ਸਿੰਘ, ਜਗਰੂਪ ਸਿੰਘ, ਸ਼ਿੰਗਾਰਾ ਸਿੰਘ ਬਾਜਵਾ, ਕਰਨੈਲ ਸਿੰਘ ਘਨੌਰੀ, ਜਸਪਾਲ ਸਿੰਘ, ਅਮਰੀਕ ਸਿੰਘ ਗਰੇਵਾਲ, ਅਮਰਜੀਤ ਸਿੰਘ ਖੀਪਲ, ਚਰਨਜੀਤ ਸਿੰਘ ਗਰੇਵਾਲ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਅਹਿਮਦਗੜ੍ਹ ਡਾਇਨੈਮਿਕ ਦੇ ਪ੍ਰਧਾਨ ਅਤੇ ਸੈਕਟਰੀ ਦਾ ਤਾਜਪੋਸ਼ੀ ਸਮਾਗਮ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।