28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮਨਰੇਗਾ ਹਟਾ ਕੇ ਮੋਦੀ ਸਰਕਾਰ ਨੇ ਗ਼ਰੀਬਾਂ ਦੇ ਮੂੰਹ 'ਚੋਂ ਰੋਟੀ ਖੋਹਣ ਦਾ ਕੰਮ ਕੀਤਾ-ਸਾਧੂ ਸਿੰਘ ਧਰਮਸੋਤ <br/>

ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਉਪਰੰਤ ਸਾਬਕਾ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਕਾਂਗਰਸੀ ਆਗੂਆਂ ਨਾਲ | ਤਸਵੀਰ : ਪਾਰਸ ਜੈਨ <br/> 29-12-2025
ਮਲੇਰਕੋਟਲਾ, 28 ਦਸੰਬਰ (ਜੈਨ, ਥਿੰਦ, ਸਰੌਦ)-ਕੇਂਦਰ ਸਰਕਾਰ ਵਲੋਂ ਮਨਰੇਗਾ ਖ਼ਤਮ ਕਰਕੇ ਲਿਆਂਦੇ ਜੀ ਰਾਮ ਜੀ ਬਿਲ ਨਾਲ ਗ਼ਰੀਬ ਲੋਕਾਂ ਦੇ ਮੰੂਹ ਵਿਚੋਂ ਰੋਟੀ ਖੋਹਣ ਦਾ ਕੰਮ ਕੀਤਾ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਦੇ ਨਾਂਅ ਹੇਠ ਚਲਾਈ ਮਨਰੇਗਾ ਸਕੀਮ ਵਿਚ ਗ਼ਰੀਬਾਂ ਨੂੰ 100 ਦਿਨਾਂ ਦਾ ਗਰੰਟੀ ਰੁਜ਼ਗਾਰ ਦਿੱਤਾ ਜਾਂਦਾ ਸੀ ਅਤੇ ਜਿਸ ਨੂੰ ਪਿੰਡਾਂ ਦੀ ਪੰਚਾਇਤਾਂ ਰਾਹੀਂ ਚਲਾਇਆ ਜਾਂਦਾ ਸੀ, ਦੀ 100 ਪ੍ਰਤੀਸ਼ਤ ਅਦਾਇਗੀ ਕੇਂਦਰ ਸਰਕਾਰ ਵਲੋਂ ਕੀਤੀ ਜਾਂਦੀ ਸੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਉਕਤ ਬਿਲ ਨੂੰ ਹਟਾ ਕੇ ਲਿਆਂਦਾ ਬਿਲ ਜੀ ਰਾਮ ਜੀ ਜਿਸ ਵਿਚ ਅਦਾਇਗੀ ਲਈ ਕੇਂਦਰ ਸਰਕਾਰ ਦਾ ਹਿੱਸਾ 60 ਪ੍ਰਤੀਸ਼ਤ ਹੈ ਅਤੇ 40 ਪ੍ਰਤੀਸ਼ਤ ਦਾ ਸੂਬਿਆਂ 'ਤੇ ਬੋਝ ਪਾਇਆ ਗਿਆ ਹੈ ਅਤੇ ਨਾਲ ਹੀ ਗਰੰਟੀ ਨੂੰ ਖ਼ਤਮ ਕਰਕੇ ਰੁਜ਼ਗਾਰ ਦੇ ਦਿਨਾਂ ਨੂੰ ਵਧਾਉਣ ਦਾ ਕੀਤਾ ਗਿਆ ਖੋਖਲਾ ਦਾਅਵਾ ਗ਼ਰੀਬਾਂ ਨਾਲ ਕੋਰਾ ਮਜ਼ਾਕ ਹੈ | ਸ: ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਗ਼ਰੀਬ ਮਾਰੂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮੂਹ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਹੈ | ਉਨ੍ਹਾਂ ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਨੂੰ ਗ਼ਰੀਬਾਂ ਦੇ ਹੱਕਾਂ ਲਈ ਉਕਤ ਬਿਲ ਨੂੰ ਵਾਪਸ ਲੈਣ ਦੀ ਅਪੀਲ ਕੀਤੀ | ਇਸ ਮੌਕੇ ਸੁਮਿਤ ਸਿੰਘ ਮਾਨ ਹਲਕਾ ਇੰਚਾਰਜ ਕਾਂਗਰਸ ਅਮਰਗੜ੍ਹ, ਮਹੰਤ ਜਸਪਾਲ ਦਾਸ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ, ਅਕਰਮ ਲਿਬੜਾ, ਲਾਲ ਸਿੰਘ, ਜਗਰੂਪ ਸਿੰਘ, ਅਬਦੁਲ ਸੱਤਾਰ ਰੋਹੀੜਾ, ਮਹਿਮੂਦ ਰਾਣਾ, ਫਾਰੂਕ ਅਨਸਾਰੀ, ਕਾਸਿਮ ਅਲੀ, ਅਮਿ੍ਤ ਸਿੰਘ ਆਦਿ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਦੇਸ਼ ਭਗਤ ਯਾਦਗਾਰ ਵਲੋਂ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਨੂੰ ਕੀਤਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।