29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜ਼ਿਲ੍ਹਾ ਮਲੇਰਕੋਟਲਾ ਦੇ ਆਂਗਣਵਾੜੀ ਸੈਂਟਰਾਂ 'ਚ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ <br/>

ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਸਮਾਗਮ ਦੀ ਤਸਵੀਰ | ਤਸਵੀਰ: ਸਰੌਦ <br/> 29-12-2025
ਮਲੇਰਕੋਟਲਾ, 28 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰੋਂ ਨਸ਼ੇ ਦੀ ਮਾੜੀ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਦੇ ਲਈ ਵੱਖ-ਵੱਖ ਵਿਭਾਗਾਂ ਅੰਦਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ | ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ | ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ ਗਈ | ਸੁਪਰਵਾਈਜ਼ਰਾਂ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਸਚੇਤ ਕਰਨਾ ਅਤੇ ਭਵਿੱਖ ਦੀ ਪੀੜ੍ਹੀ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ | ਮਾਪਿਆ ਨੂੰ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਉਣ, ਉਨ੍ਹਾਂ 'ਤੇ ਨਿਗਰਾਨੀ ਰੱਖਣ ਅਤੇ ਨਸ਼ੇ ਦੀ ਕਿਸੇ ਵੀ ਸ਼ੁਰੂਆਤੀ ਨਿਸ਼ਾਨੀ ਨੂੰ ਸਮੇਂ ਸਿਰ ਪਛਾਣ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਉਪਰੰਤ ਸਾਰੇ ਹਾਜ਼ਰੀਨਾਂ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਤੇ ਹੋਰਨਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ ਗਿਆ | ਇਸ ਮੌਕੇ ਆਂਗਣਵਾੜੀ ਸੁਪਰਵਾਈਜ਼ਰ ਤਬੱਸੁਮ, ਰੁਚੀ ਗੁਪਤਾ, ਨਿਰਮਲ ਕੌਰ, ਫਰਾਨਾ, ਕਰਮਜੀਤ ਕੌਰ, ਰਨਵੀਰ ਕੌਰ, ਅਮਨਦੀਪ ਕੌਰ, ਰਨਦੀਪ ਕੌਰ, ਬਲਪ੍ਰੀਤ ਕੌਰ, ਪਰਦੀਪ ਕੌਰ ਅਤੇ ਬਿਸਮਿਲ ਬੇਗਮ ਸਮੇਤ ਆਂਗਣਵਾੜੀ ਵਰਕਰ ਸ਼ਰਨਜੀਤ ਕੌਰ, ਹਰਪ੍ਰੀਤ ਕੌਰ, ਕਰਮਜੀਤ ਕੌਰ, ਕੁਲਵੀਰ ਕੌਰ, ਮੀਨੂ ਕੁਮਾਰੀ ਅਤੇ ਬਲਜਿੰਦਰ ਕੌਰ ਹਾਜ਼ਰ ਸਨ

ਪਿਛਲੀ ਖ਼ਬਰ ਸੰਸਥਾ ਇਸਲਾਹੇ ਮੁਆਸ਼ਰਾ ਨੇ ਹਜ਼ਰਤ ਬਿਲਾਲ ਅਜ਼ਾਨ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਦੌਰਾਨ 104 ਮਰੀਜ਼ਾਂ ਨੇ ਲਾਭ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।