21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵਿਧਾਇਕ ਡਾ. ਰਹਿਮਾਨ ਨੇ ਲਾਭਪਾਤਰੀਆਂ ਨੂੰ ਕੱਚੇ ਘਰਾਂ ਲਈ 13 ਕਰੋੜ 10 ਲੱਖ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ <br/>

ਮਲੇਰਕੋਟਲਾ ਵਿਖੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਵੰਡਣ ਸਮੇਂ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 30-12-2025
ਮਲੇਰਕੋਟਲਾ, 29 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮਲੇਰਕੋਟਲਾ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਦੇ 524 ਲਾਭਪਾਤਰੀਆਂ ਨੂੰ ਕਰੀਬ 13 ਕਰੋੜ 10 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸੰਵੇਦਨਸ਼ੀਲ ਅਗਵਾਈ ਸਦਕਾ ਸੂਬੇ ਦਾ ਹਿੱਸਾ ਵਧਿਆ ਹੈ, ਜਿਸ ਕਾਰਨ ਲੋੜਵੰਦ ਪਰਿਵਾਰਾਂ ਨੂੰ ਅਸਲ ਲਾਭ ਮਿਲ ਰਿਹਾ ਹੈ | ਵਿਧਾਇਕ ਮਲੇਰਕੋਟਲਾ ਨੇ ਕਿਹਾ ਕਿ ਆਮ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚੇ | ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਪ੍ਰਦਾਨ ਕਰਨਾ ਹੈ, ਤੇ ਮਲੇਰਕੋਟਲਾ ਨਗਰ ਕੌਂਸਲ ਵੱਲੋਂ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਬੇਘਰੇ ਲੋਕਾਂ ਜਿਨ੍ਹਾਂ ਕੋਲ ਆਪਣਾ ਪੱਕਾ ਘਰ ਨਹੀਂ ਹੈ ਜਾਂ ਜਿਨ੍ਹਾਂ ਕੋਲ ਕੱਚੀ ਛੱਤ ਵਾਲਾ ਘਰ ਹੈ, ਨੂੰ ਪੱਕਾ ਘਰ ਬਣਾਉਣ ਵਿਚ ਮਦਦ ਕੀਤੀ ਜਾਂਦੀ ਹੈ | ਡਾ. ਜਮੀਲ ਉਰ ਰਹਿਮਾਨ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਯੋਜਨਾਵਾਂ ਉਦੋਂ ਹੀ ਸਫਲ ਹੁੰਦੀਆਂ ਹਨ ਜਦੋਂ ਉਨ੍ਹਾਂ ਦੇ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਦੇ ਹਨ | ਉਨ੍ਹਾਂ ਕਿਹਾ ਕਿ ਮੇਰਾ ਇਹ ਸੰਕਲਪ ਹੈ ਕਿ ਮੈਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁਜਦਾ ਕਰਾ ਤਾਂ ਕਿ ਕੋਈ ਵਿਅਕਤੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ, ਯਾਸਰ ਅਰਾਫਾਤ, ਯਾਸੀਨ ਨੇਸਤੀ, ਬਾਬੂ ਚਾਹੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਤਕ ਆਲੋਚਨਾ ਸਮੇਂ ਸੁਹਿਰਦਤਾ ਅਤੇ ਸੰਵੇਦਨਸ਼ੀਲਤਾ ਅਤਿ ਜ਼ਰੂਰੀ-ਬਲਦੇਵ ਸਿੰਘ ਸੜਕਨਾਮਾ <br/> ਅਗਲੀ ਖ਼ਬਰ ਸ਼ਹਾਦਤ 'ਤੇ ਸੰਗਤਾਂ ਨੇ ਕੀਤਾ ਸਿਜਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।