18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਵੱਖ-ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 31-12-2025
ਧੂਰੀ, 30 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਅਤੇ ਧੂਰੀ ਹਲਕੇ ਦੇ ਵਿਧਾਇਕ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਅੱਜ ਧੂਰੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਦਿਆਂ ਉਨ੍ਹ•ਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਜਿਨ•ਾਂ ਦੇ ਪਰਿਵਾਰਕ ਮੈਂਬਰ ਪਿਛਲੇ ਦਿਨਾਂ ਦੌਰਾਨ ਅਕਾਲ ਚਲਾਣਾ ਕਰ ਗਏ ਸਨ | ਉਨ•ਾਂ ਦੁਖੀ ਪਰਿਵਾਰਾਂ ਨਾਲ ਬੈਠ ਕੇ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਸਰਕਾਰ ਅਤੇ ਪਾਰਟੀ ਪੂਰੀ ਤਰ•ਾਂ ਉਨ•ਾਂ ਦੇ ਨਾਲ ਖੜ•ੀ ਹੈ | ਇਸ ਮੌਕੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਕਿਹਾ ਕਿ ਕਿਸੇ ਆਪਣੇ ਦੇ ਸਦੀਵੀ ਵਿਛੋੜੇ ਦਾ ਦਰਦ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ, ਪਰ ਇਸ ਔਖੇ ਸਮੇਂ ਵਿਚ ਇਕ-ਦੂਜੇ ਦਾ ਸਹਾਰਾ ਬਣਨਾ ਹੀ ਮਨੁੱਖਤਾ ਦੀ ਅਸਲੀ ਪਹਿਚਾਣ ਹੈ | ਉਨ•ਾਂ ਨੇ ਪਰਿਵਾਰਾਂ ਨੂੰ ਹੌਸਲਾ ਦਿੰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ | ਇਸ ਮੌਕੇ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਰਛਪਾਲ ਸਿੰਘ ਭੁੱਲਰਹੇੜੀ ਜ਼ਿਲ•ਾ ਪ੍ਰੀਸ਼ਦ ਮੈਂਬਰ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਮਾਸਟਰ ਦਰਸ਼ਨ ਸਿੰਘ, ਸਾਬਕਾ ਬਲਾਕ ਪ੍ਰਧਾਨ ਐਡਵੋਕੇਟ ਹੈਪੀ ਗਰਗ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਮੁੱਖ ਮੰਤਰੀ ਦਫ਼ਤਰ ਦੇ ਨੁਮਾਇੰਦੇ ਰਮਨਦੀਪ ਸਿੰਘ, ਅਨਿਲ ਮਿੱਤਲ ਅਤੇ ਨਰੇਸ਼ ਸਿੰਗਲਾ ਸਮੇਤ ਹੋਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਰੇਗਾ ਲਈ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਨਿੰਦਾ ਅਗਲੀ ਖ਼ਬਰ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਧੂਰੀ 'ਚ 5 ਨੂੰ ਸੂਬਾ ਪੱਧਰੀ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।